ਝਗੜੇ ’ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੇ ਦਮ ਤੋੜਿਆ
Friday, Jun 28, 2024 - 11:36 AM (IST)

ਬਟਾਲਾ(ਸਾਹਿਲ, ਯੋਗੀ)-ਝਗੜੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੇ ਦਮ ਤੋੜਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਭੇਟ ਪੱਤਣ ਦਾ ਜਲੰਧਰ ਰੋਡ ’ਤੇ ਸਥਿਤ ਚਿੱਟੀ ਗਰਾਊਂਡ ਨੇੜੇ ਕੁਝ ਦਿਨ ਪਹਿਲਾਂ ਕੁਝ ਵਿਅਕਤੀਆਂ ਨਾਲ ਝਗੜਾ ਹੋ ਗਿਆ।
ਇਸ ਦੌਰਾਨ ਉਸ ਦੇ ਸਿਰ ’ਚ ਸੱਟ ਲੱਗ ਗਈ ਸੀ, ਜਿਸਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਸਵੇਰੇ ਮੌਤ ਹੋ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਸਬੰਧਤ ਵਿਅਕਤੀਆਂ ਖਿਲਾਫ ਧਾਰਾ ਬਣਦੀਆਂ ਧਾਰਾਵਾਂ ਹੇਠ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਸੀ, ਜਿਸ ’ਤੇ ਉਕਤ ਮਾਮਲੇ ਵਿਚ ਧਾਰਾ 302 ਦਾ ਇਜ਼ਾਫਾ ਕਰ ਕੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।