ਪਠਾਨਕੋਟ ਵਿਖੇ ਦਰੱਖਤ ਨਾਲ ਲਟਕਤੀ ਮਿਲੀ ਨੌਜਵਾਨ ਦੀ ਲਾਸ਼, ਬਣਿਆ ਦਹਿਸ਼ਤ ਦਾ ਮਾਹੌਲ

Saturday, Jun 24, 2023 - 06:19 PM (IST)

ਪਠਾਨਕੋਟ ਵਿਖੇ ਦਰੱਖਤ ਨਾਲ ਲਟਕਤੀ ਮਿਲੀ ਨੌਜਵਾਨ ਦੀ ਲਾਸ਼, ਬਣਿਆ ਦਹਿਸ਼ਤ ਦਾ ਮਾਹੌਲ

ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਪਿੰਡ ਚੱਕ ਧਾਰੀਵਾਲ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ 30 ਸਾਲਾ ਨੌਜਵਾਨ ਸੁਰਜੀਤ ਸਿੰਘ ਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਗਈ, ਜਿਸ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਉੱਥੇ ਹੀ ਪੁਲਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਇਸ ਸਬੰਧੀ ਜਦੋਂ ਮ੍ਰਿਤਕ ਦੇ ਚਾਚੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਬੀਤੇ ਦਿਨ ਤੋਂ ਘਰੋਂ ਲਾਪਤਾ ਸੀ, ਜਿਸ ਦੀ ਉਨ੍ਹਾਂ ਵੱਲੋਂ ਭਾਲ ਕੀਤੀ ਜਾ ਰਹੀ ਸੀ, ਜਿਸ ਦੀ ਅੱਜ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਉਸ ਨੇ ਕਿਹਾ ਕਿ ਉਸ ਦਾ ਕਤਲ ਕਰਕੇ ਫਾਂਸੀ ਦਿੱਤੀ ਗਈ ਹੈ, ਜਿਸ ਲਈ ਪੁਲਸ ਨੂੰ ਪੂਰੇ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਕਿਸਾਨਾਂ ਲਈ ਵਰਦਾਨ ਹੈ ਸ੍ਰੀ ਮੁਕਤਸਰ ਸਾਹਿਬ ਦੀ ਚੰਦ ਭਾਨ ਡਰੇਨ ਪਰ ਖ਼ਤਰੇ 'ਚ ਵਜੂਦ

ਜਦੋਂ ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ, ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੀ ਮਾਮਲੇ ਦਾ ਖੁਲਾਸਾ ਹੋਵੇਗਾ।

ਇਹ ਵੀ ਪੜ੍ਹੋ- ਤੇਜ਼ ਗਰਮੀ ’ਚ ਬਿਜਲੀ ਕੱਟਾਂ ਕਾਰਨ ਲੋਕਾਂ ’ਚ ਹਾਹਾਕਾਰ, ਅੱਜ ਮੀਂਹ ਪੈਣ ਦੀ ਸੰਭਾਵਨਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News