ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ ਲੱਗੀ ਗੋਲ਼ੀ
Sunday, Jun 28, 2026 - 10:48 AM (IST)
ਅੰਮ੍ਰਿਤਸਰ(ਸੰਜੀਵ)- ਰਣਜੀਤ ਐਵੇਨਿਊ ਮਾਰਕੀਟ ਵਿਚ ਦੋ ਗੁੱਟਾਂ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਕੁਨਾਲ ਅਰੋੜਾ ਨਾਂ ਦੇ ਨੌਜਵਾਨ ਨੂੰ ਗੋਲ਼ੀ ਲੱਗ ਗਈ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਕੁਨਾਲ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੂਜੇ ਪਾਸੇ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਥਾਣਾ ਰਣਜੀਤ ਐਵੇਨਿਊ ਦੇ ਇੰਚਾਰਜ ਇੰਸਪੈਕਟਰ ਰੋਬਿਨ ਹੰਸ ਦਾ ਕਹਿਣਾ ਹੈ ਕਿ ਰਣਜੀਤ ਐਵੇਨਿਊ ਮਾਰਕੀਟ ਵਿਚ ਪਾਰਕਿੰਗ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ ਸੀ, ਜਿਸ ਦੌਰਾਨ ਇਕ ਨੌਜਵਾਨ ਵੱਲੋਂ ਗੋਲ਼ੀ ਚਲਾਈ ਗਈ। ਇਹ ਗੋਲ਼ੀ ਸਿੱਧੀ ਕੁਨਾਲ ਅਰੋੜਾ ਨੂੰ ਲੱਗੀ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
