ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ

Tuesday, Sep 22, 2026 - 11:26 AM (IST)

ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ

ਬਟਾਲਾ (ਬੇਰੀ)- ਬਟਾਲਾ ਦੇ ਗੁਰਦਾਸਪੁਰ ਰੋਡ ’ਤੇ 2 ਦਿਨ ਪਹਿਲਾਂ ਇਕ ਨੌਜਵਾਨ ਵੱਲੋਂ ਭੇਤਭਰੇ ਹਾਲਾਤ ’ਚ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦੇ ਮਾਮਲੇ ਦੀ ਗੁੱਥੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਸੁਲਝਾਅ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਸੁਖਇੰਦਰ ਸਿੰਘ ਅਤੇ ਐੱਸ. ਐੱਚ. ਓ. ਸਿਵਲ ਲਾਈਨ ਲਖਵਿੰਦਰ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਗੁਰਦਾਸਪੁਰ ਰੋਡ ’ਤੇ ਇਕ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਗਈ ਸੀ, ਜਿਸ ਸਬੰਧੀ ਪੁਲਸ ਨੇ ਕੇਸ ਵੀ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ

ਉਨ੍ਹਾਂ ਦੱਸਿਆ ਕਿ ਪੁਲਸ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਰੀ ਵਾਸੀ ਕੋਟ ਖਾਲਸਾ (ਅੰਮ੍ਰਿਤਸਰ) ਅਤੇ ਉਸ ਦੇ ਸਾਥੀ ਆਕਾਸ਼ਦੀਪ ਸਿੰਘ ਉਰਫ ਅਭੀ ਵਾਸੀ ਕੋਟ ਖਾਲਸਾ (ਅੰਮ੍ਰਿਤਸਰ) ਵੱਲੋਂ 18 ਸਤੰਬਰ ਨੂੰ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਇਕ ਨੌਜਵਾਨ ਸਾਹਿਲਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸ਼੍ਰੀ ਹਰਕ੍ਰਿਸ਼ਨ ਨਗਰ, ਨੇੜੇ ਕੋਟ ਖਾਲਸਾ ਫਾਟਕ (ਅੰਮ੍ਰਿਤਸਰ) ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਰਪ੍ਰੀਤ ਸਿੰਘ ਉਰਫ ਹੈਰੀ ਬਟਾਲਾ ਆ ਗਿਆ ਸੀ।

ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਉਨ੍ਹਾਂ ਅੱਗੇ ਦੱਸਿਆ ਕਿ ਅੰਮ੍ਰਿਤਸਰ ਪੁਲਸ ਵੱਲੋਂ ਹਰਪ੍ਰੀਤ ਸਿੰਘ ਦੇ ਸਾਥੀ ਆਕਾਸ਼ਦੀਪ ਸਿੰਘ ਨੂੰ 19 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਦੋਂ ਹਰਪ੍ਰੀਤ ਸਿੰਘ ਉਰਫ ਹੈਰੀ ਨੂੰ ਪਤਾ ਲੱਗਾ ਕਿ ਅੰਮ੍ਰਿਤਸਰ ਪੁਲਸ ਉਸ ਨੂੰ ਗ੍ਰਿਫਤਾਰ ਕਰਨ ਲਈ ਬਟਾਲਾ ਆ ਰਹੀ ਹੈ, ਤਾਂ ਉਸ ਨੇ ਗ੍ਰਿਫਤਾਰੀ ਦੇ ਡਰੋਂ ਵਾਰਦਾਤ ਸਮੇਂ ਇਸਤੇਮਾਲ ਕੀਤੇ ਪਿਸਟਲ ਨਾਲ ਗੁਰਦਾਸਪੁਰ ਰੋਡ ’ਤੇ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੱਲੋਂ ਜ਼ਖਮੀ ਹਰਪ੍ਰੀਤ ਸਿੰਘ ਨੂੰ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News