70 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

01/30/2020 8:05:03 PM

ਝਬਾਲ, (ਨਰਿੰਦਰ)- ਐੱਸ. ਐੱਸ. ਪੀ. ਧਰੁਵ ਦਹੀਆ ਦੇ ਅਾਦੇਸ਼ਾਂ ਅਤੇ ਡੀ. ਐੱਸ. ਪੀ. ਸੱੁਚਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦਵਿੰਦਰ ਕੁਮਾਰ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 115 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਬਲਦੇਵ ਸਿੰਘ ਨੇ ਟੀ. ਪੁਆਇੰਟ ਗੰਡੀਵਿੰਡ ’ਤੇ ਨਾਕਾ ਲਾਇਆ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਕ ਨੌਜਵਾਨ ਜੋ ਸ਼ੱਕੀ ਹਾਲਤ ’ਚ ਆ ਰਿਹਾ ਸੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਹੈਰੋਇਨ ਜੋ ਵਜ਼ਨ ਕਰਨ ’ਤੇ 115 ਗ੍ਰਾਮ ਹੋਈ, ਜਿਸ ਦੀ ਅੰਤਰਰਾਸ਼ਟਰੀ ਮੰਡੀ ’ਚ ਕੀਮਤ 70 ਲੱਖ ਰੁਪਏ ਬਣਦੀ ਹੈ। ਪੁੱਛਗਿੱਛ ਕਰਨ ’ਤੇ ਫਡ਼ੇ ਗਏ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਨੌਸ਼ਹਿਰਾ ਢਾਲਾ ਵਜੋਂ ਹੋਈ, ਜਿਸ ਨੇ ਮੰਨਿਆ ਕਿ ਉਹ ਇਹ ਸਮੈਕ ਪ੍ਰੇਮਾ ਫੌਜੀ ਵਾਸੀ ਨੌਸ਼ਹਿਰਾ ਢਾਲਾ ਅਤੇ ਰਵਿੰਦਰ ਸਿੰਘ ਵਾਸੀ ਪਟਿਆਲਾ ਕੋਲੋਂ ਲੈ ਕੇ ਆਇਆ ਹੈ ਜੋ ਉਸ ਨੇ ਅੱਗੇ ਕਿਸੇ ਪਿੰਡ ਪਹੁੰਚਾਉਣੀ ਸੀ। ਪੁਲਸ ਨੇ ਉਪਰੋਕਤ ਤਿੰਨਾਂ ਨੌਜਵਾਨਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News