ਨੌਜਵਾਨ ਪਤਿਤਪੁਣੇ ਦਾ ਰਾਹ ਛੱਡ, ਸਿਰ ’ਤੇ ਦਸਤਾਰਾਂ ਸਜਾਉਣ : ਭੋਮਾ
Thursday, Apr 20, 2023 - 12:01 PM (IST)

ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਧਰਮ ਜਾਗਰੂਕਤਾ ਲਹਿਰ ਸਬੰਧੀ ਗੁਰੂ ਤੇਗ ਬਹਾਦਰ ਸਰਾਂ ਲਾਰੈਂਸ ਲੋਡ ਵਿਖੇ 35 ਦੇ ਕਰੀਬ ਸਿੱਖ ਵਿਦਿਆਰਥੀਆਂ ਨੂੰ ਦਸਤਾਰਾਂ ਸਜਾਈਆਂ ਗਈਆਂ। ਉਕਤ ਪ੍ਰੋਗਰਾਮ ਦੀ ਅਗਵਾਈ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਸਿੱਖੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਉਲੀਕਿਆਂ ਗਿਆ ਹੈ। ਉਨ੍ਹਾਂ ਕਿਹਾ ਦਸਤਾਰ ਤੋਂ ਬਿਨ੍ਹਾਂ ਸਿੱਖ ਦੀ ਪਛਾਣ ਅਧੂਰੀ ਹੈ।
ਇਹ ਵੀ ਪੜ੍ਹੋ- ਭਾਰਤੀ ਸੀਮਾ ’ਚ ਦੋ ਵਾਰ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ ਫਾਇਰਿੰਗ ਮਗਰੋਂ ਪਰਤਿਆ ਵਾਪਸ
ਮਨਜੀਤ ਸਿੰਘ ਭੋਮਾ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਦਸਤਾਰ ਦੀ ਕਾਇਮੀ ਪ੍ਰਤੀ ਕੀਤੇ ਸੰਘਰਸ਼ਾਂ ਬਾਰੇ ਦੱਸਣ ਦੀ ਬੇਹੱਦ ਜ਼ਰੂਰਤ ਹੈ ਤਾਂ ਜੋ ਉਹ ਪਤਿਤਪੁਣੇ ਦਾ ਰਾਹ ਛੱਡ ਕੇ ਮੁੜ ਸਿੱਖੀ ਵੱਲ ਪਰਤਣ। ਇਸ ਮੌਕੇ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਸਿੱਖ ਕੌਮ ’ਚ ਕਾਰਜਕਾਰੀ ਜਥੇਦਾਰਾਂ ਦੀ ਥਾਂ ਪੱਕੇ ਜਥੇਦਾਰ ਨਿਯੁਕਤ ਕਰਨ ਚਾਹੀਦੇ ਹਨ।
ਅੰਤ ਵਿਚ ਉਨ੍ਹਾਂ ਦੱਸਿਆ ਕਿ ਦਸਤਾਰਾਂ ਸਜਾਉਣ ਦੇ ਸਮਾਗਮ ਲਗਾਤਾਰ ਜਾਰੀ ਰੱਖੇ ਜਾਣਗੇ।
ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।