ਪੁਰਾਣੀ ਰੰਜਿਸ਼ ’ਚ ਖੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢ ’ਤਾ ਮੁੰਡਾ

03/21/2024 4:45:31 PM

ਹਰੀਕੇ ਪੱਤਣ (ਲਵਲੀ) : ਪਿੰਡ ਸਭਰਾ ਵਿਖੇ ਬੀਤੀ ਰਾਤ ਰੰਜਿਸ਼ ਅਧੀਨ ਲੜਾਈ ਝਗੜੇ ਦੌਰਾਨ ਇਕ ਨੌਜਵਾਨ ਦਾ ਕਤਲ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦਿਆ ਥਾਣਾ ਮੁੱਖੀ ਗੁਰਪ੍ਰੀਤ ਸਿੰਘ ਪੱਟੀ ਮੋੜ ਨੇ ਦੱਸਿਆ ਕਿ ਬੀਤੀ ਰਾਤ ਇਨ੍ਹਾਂ ਦੋਵਾਂ ਧਿਰਾਂ ’ਚ ਪੁਰਾਣੀ ਰੰਜਿਸ਼ ਅਧੀਨ ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਜਿਸ ਦੀ ਉਮਰ 21 ਸਾਲ ਹੈ। ਮ੍ਰਿਤਕ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਸਭਰਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ :  ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਵਾਲੀਆਂ ਟ੍ਰੇਨਾਂ ਦਾ ਟਾਈਮ ਟੇਬਲ ਵਧਾਉਣ ਦੀ ਮੰਗ

ਪੁਲਸ ਦੇ ਬਿਆਨਾਂ ਮੁਤਾਬਕ ਮ੍ਰਿਤਕ ਨੌਜਵਾਨ ਗੁਰਦਿਆਲ ਸਿੰਘ ਦੇ ਤੇਜ਼ ਹਥਿਆਰ ਵੱਜਣ ਕਾਰਨ ਮੌਕੇ ’ਤੇ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਭੈਣ ਦੇ ਬਿਆਨਾਂ ’ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਪੰਜਾਬ ਦੇ ਸਾਰੇ ਪੁਲਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ’ਤੇ : ਸਿਬਿਨ ਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 

Anuradha

This news is Content Editor Anuradha