ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ’ਤੇ ਕਸਬਾ ਗੋਇੰਦਵਾਲ ਸਾਹਿਬ ਅੰਦਰ ਚੱਲੀਆਂ ਗੋਲੀਆਂ

07/04/2022 7:47:47 PM

ਸ੍ਰੀ ਗੋਇੰਦਵਾਲ ਸਾਹਿਬ (ਪੰਛੀ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਬੀਤੀ ਰਾਤ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਆਈ ਪੁਲਸ ਪਾਰਟੀ ਅਤੇ ਨੌਜਵਾਨ ਵਿਚਕਾਰ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ’ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਪੁਲਸ ਦੋ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਆਈ ਸੀ। ਇਸ ਦੌਰਾਨ ਜਦੋਂ ਪੁਲਸ ਨੇ ਘੇਰਾ ਪਾਇਆ ਤਾਂ ਇਕ ਨੌਜਵਾਨ ਭੱਜਣ ਵਿਚ ਸਫਲ ਹੋ ਗਿਆ, ਜਦਕਿ ਦੂਜੇ ਨੌਜਵਾਨ ਦਾ ਪੁਲਸ ਪਾਰਟੀ ਵਲੋਂ ਪਿੱਛਾ ਕੀਤਾ ਗਿਆ। ਦੂਜਾ ਨੌਜਵਾਨ ਰਿਹਾਇਸ਼ੀ ਇਲਾਕੇ ਅੰਦਰ ਲੁਕਣ ਲਈ ਦਾਖਲ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਇਸ ਮੌਕੇ ਪੁਲਸ ਪਾਰਟੀ ਵਲੋਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਰਟੀਆਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਇਲਾਕੇ ਵਿਚ ਅੱਗ ਵਾਂਗ ਫੈਲ ਗਈ। ਇਸ ਮੌਕੇ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ ਪ੍ਰੀਤਇੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਦੀ ਪੁਲਸ ਵਲੋਂ ਕਿਸੇ ਕੇਸ ਸਬੰਧੀ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਇਹ ਅਪ੍ਰੇਸ਼ਨ ਕੀਤਾ ਗਿਆ ਸੀ। ਇਸ ਸਬੰਧੀ ਜਦੋਂ ਥਾਣਾ ਮੁਖੀ ਲੋਹੀਆਂ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦਾ ਸੀ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਬੀਤੀ ਰਾਤ ਘੇਰਾਬੰਦੀ ਕੀਤੀ ਗਈ ਸੀ। ਉਕਤ ਵਿਅਕਤੀ ਨੂੰ 32 ਬੋਰ ਵੈਪਨ ਸਮੇਤ ਕਾਬੂ ਕਰਕੇ ਥਾਣਾ ਲੋਹੀਆਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਕੋਈ ਗੋਲੀ ਨਹੀਂ ਚੱਲੀ। 

ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ


rajwinder kaur

Content Editor

Related News