ਨੌਜਵਾਨਾਂ ’ਚ ਹੋਈ ਝੜਪ ਦੌਰਾਨ ਚੱਲੀ ਗੋਲੀ, ਗੰਭੀਰ ਤੌਰ ’ਤੇ ਇਕ ਜ਼ਖ਼ਮੀ

Friday, Apr 15, 2022 - 03:38 PM (IST)

ਨੌਜਵਾਨਾਂ ’ਚ ਹੋਈ ਝੜਪ ਦੌਰਾਨ ਚੱਲੀ ਗੋਲੀ, ਗੰਭੀਰ ਤੌਰ ’ਤੇ ਇਕ ਜ਼ਖ਼ਮੀ

ਸ੍ਰੀ ਗੋਇੰਦਵਾਲ ਸਾਹਿਬ (ਪੰਛੀ)- ਕਸਬਾ ਗੋਇੰਦਵਾਲ ਸਾਹਿਬ ਦੇ ਮੇਨ ਬਾਜ਼ਾਰ ਵਿਖੇ ਨਿੱਜੀ ਰੰਜਿਸ਼ ਦੇ ਚੱਲਦਿਆਂ ਹੋਈ ਲੜਾਈ ਦੌਰਾਨ ਇਕ ਧੜੇ ਵਲੋਂ ਗੋਲੀ ਚਲਾ ਕੇ ਗੰਭੀਰ ਰੂਪ ਵਿਚ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਚਾਰ ਨੌਜਵਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜ਼ਖਮੀ ਨੌਜਵਾਨ ਸਾਜਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੈਂ ਲੋਕਾਂ ਦੇ ਘਰਾਂ ਵਿਚ ਰੰਗ-ਰੋਗਨ ਦਾ ਕੰਮ ਕਰਦਾ ਹਾਂ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਅਸੀਂ ਦੋ ਭਰਾ ਹਾਂ ਤੇ ਮੇਰਾ ਛੋਟਾ ਭਰਾ ਕਰਨਦੀਪ ਸਿੰਘ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਹੈ। ਛੋਟੇ ਭਰਾ ਦਾ ਆਪਣੇ ਦੋਸਤ ਗੁਰਪ੍ਰੀਤ ਸਿੰਘ ਗੋਪੀ ਵਾਸੀ ਗੋਇੰਦਵਾਲ ਦੇ ਘਰ ਆਉਣਾ-ਜਾਣਾ ਸੀ, ਜਿਸ ’ਤੇ ਗੋਪੀ ਦੇ ਚਾਚੇ ਦੇ ਮੁੰਡੇ ਸੁੱਖ ਉਰਫ ਭੀੜੀ ਪੁੱਤਰ ਜਸਬੀਰ ਸਿੰਘ ਨੂੰ ਇਤਰਾਜ਼ ਸੀ। ਉਸ ਨੇ ਦੱਸਿਆ ਕਿ ਉਹ ਮੇਰੇ ਭਰਾ ਨੂੰ ਦੋਸਤ ਗੋਪੀ ਦੇ ਘਰ ਆਣ-ਜਾਣ ਤੋਂ ਰੋਕਦਾ ਸੀ। ਇਸੇ ਰੰਜਿਸ਼ ਨੂੰ ਲੈ ਕੇ ਪਿਛਲੇ ਦਿਨੀਂ ਮੇਰੇ ਭਰਾ ਕਰਨਦੀਪ ਨਾਲ ਸੁੱਖ, ਗੁਰਸੇਵਕ ਸਿੰਘ ਬੰਬ, ਲਵਪ੍ਰੀਤ ਸਿੰਘ ਅਤੇ ਬਿੱਲਾ ਦੀ ਬਹਿਸ ਹੋ ਗਈ। ਪਿੰਡ ਦੇ ਮੋਹਤਬਰ ਵਿਅਕਤੀਆਂ ਵਲੋਂ ਇਸ ਮਾਮਲੇ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਸੀ। 12 ਅਪ੍ਰੈਲ ਦੀ ਰਾਤ ਨੂੰ ਇਸੇ ਰੰਜਿਸ਼ ਨੂੰ ਲੈ ਕੇ ਮੇਨ ਬਾਜ਼ਾਰ ਵਿਚ ਮੇਰਾ ਇੰਤਜ਼ਾਰ ਕਰ ਰਹੇ ਮੇਰੇ ਭਰਾ ਕਰਨਦੀਪ ਸਿੰਘ ’ਤੇ ਸੁੱਖ ਨੇ ਪਿਸਟਲ ਅਤੇ ਲਵਪ੍ਰੀਤ ਸਿੰਘ ਲੱਭੂ, ਗੁਰਸੇਵਕ ਸਿੰਘ ਬੰਬ, ਬਿੱਲਾ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਹਮਲੇ ਵਿਚ ਮੇਰਾ ਭਰਾ ਜ਼ਮੀਨ ’ਤੇ ਡਿੱਗਣ ’ਤੇ ਬਚਾਓ-ਬਚਾਓ ਦਾ ਰੌਲਾ ਪਾ ਰਿਹਾ ਸੀ, ਜਿਸਨੂੰ ਸੁਣਕੇ ਮੈਂ ਅਤੇ ਮੇਰਾ ਦੋਸਤ ਕਰਨਦੀਪ ਸਿੰਘ ਨੂੰ ਬਚਾਉਣ ਲਈ ਦੌੜੇ ਤਾਂ ਸੁੱਖ ਨੇ ਆਪਣੇ ਡੱਬ ਵਿਚੋਂ ਪਿਸਟਲ ਕੱਡ ਕੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤਾ। ਮੇਰੇ ਸੱਜੇ ਪੱਟ ’ਤੇ ਗੋਲੀ ਵੱਜਣ ਨਾਲ ਮੈਂ ਜ਼ਮੀਨ ’ਤੇ ਡਿੱਗ ਗਿਆ ਅਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮੇਰੇ ਪਿਤਾ ਅਤੇ ਦੋਸਤ ਨੇ ਮੈਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ। ਕਾਰਵਾਈ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਉਕਤ ਚਾਰ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਜੁਰਮ 307 34/506 ਆਈ.ਪੀ.ਸੀ ਅਤੇ 25/27/54/59 ਏ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਇਸ ਸਬੰਧੀ ਜਦੋਂ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਸ਼ਿਵਦਰਸ਼ਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਹੋ ਚੁੱਕਾ ਹੈ। ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
 
 


author

rajwinder kaur

Content Editor

Related News