ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ

07/18/2022 2:07:59 PM

ਗੁਰਦਾਸਪੁਰ (ਹੇਮੰਤ) - ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਗੁਰਸਾਹਿਬ ਸਿੰਘ ਪੁੱਤਰ ਦਵਿੰਦਰ ਸਿੰਘ ਨਿਵਾਸੀ ਦੋਸਤਪੁਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਰਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਨਿਵਾਸੀ ਦੋਸਤਪੁਰ ਅਤੇ ਯੁਵਰਾਜ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਸ਼ਹੁਰ ਕਲਾਂ ਨਾਲ ਮੋਬਾਈਲ ਫੋਨ ਦੀ ਰਿਪੇਅਰ ਕਰਵਾਉਣ ਲਈ ਪਿੰਡ ਹਰਦੋਛੰਨੀ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ

ਜਦੋਂ ਉਹ ਮੋਬਾਈਲ ਫੋਨ ਦੀ ਦੁਕਾਨ ਦੇ ਬਾਹਰ ਖੜ੍ਹੇ ਹੋਏ ਤਾਂ ਇਕ ਕਾਰ ਵਿਚ ਸਵਾਰ ਪਿੰਡ ਸ਼ਹੂਰ ਕਲਾਂ ਦੇ ਚਾਰ ਤੋਂ ਪੰਜ ਵਿਅਕਤੀਆਂ ਨੇ ਬਾਹਰ ਨਿਕਲ ਕੇ ਉਸ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸਦੇ ਦੋਸਤਾਂ ਨੇ ਆਪਣੀ ਜਾਨ ਭੱਜ ਕੇ ਬੱਚਾ ਲਈ ਪਰ ਹਮਲਾਵਰਾਂ ਵੱਲੋ ਉਸ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ


rajwinder kaur

Content Editor

Related News