ਨੌਜਵਾਨ ਨੂੰ ਰਸਤੇ ’ਚ ਰੋਕ ਤੇਜ਼ਧਾਰ ਹਥਿਆਰ ਵਿਖਾ ਲੁੱਟਿਆ ਮੋਟਰਸਾਈਕਲ ਅਤੇ ਮੋਬਾਈਲ

Tuesday, Jun 28, 2022 - 06:11 PM (IST)

ਨੌਜਵਾਨ ਨੂੰ ਰਸਤੇ ’ਚ ਰੋਕ ਤੇਜ਼ਧਾਰ ਹਥਿਆਰ ਵਿਖਾ ਲੁੱਟਿਆ ਮੋਟਰਸਾਈਕਲ ਅਤੇ ਮੋਬਾਈਲ

ਝਬਾਲ (ਨਰਿੰਦਰ) - ਥਾਣਾ ਝਬਾਲ ਅਧੀਨ ਆਉਂਦੇ ਅੱਡਾ ਛਿਛਰੇਵਾਲ ਨੇੜੇ ਪਿੰਡ ਗੱਗੋਬੂਹਾ ਦੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ 4 ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਲਿਆ। ਫਿਰ ਉਸ ਕੋਲੋਂ ਜ਼ਬਰਦਸਤੀ ਉਸ ਦਾ ਸਪਲੈਂਡਰ ਮੋਟਰਸਾਈਕਲ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਥਾਣਾ ਝਬਾਲ ਵਿਖੇ ਜਾਣਕਾਰੀ ਦਿੰਦਿਆਂ ਪਿੰਡ ਗੱਗੋਬੂਹਾ ਦੇ ਨੌਜਵਾਨ ਜਗਰੂਪ ਸਿੰਘ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਤਕਰੀਬਨ 8.30 ਵਜੋਂ ਆਪਣੇ ਸਪਲੈਂਡਰ ਮੋਟਰਸਾਈਕਲ ਨੰ ਪੀ.ਬੀ.46 ਏ ਜੀ 7251 ’ਤੇ ਸਵਾਰ ਹੋ ਕੇ ਕੰਮ ਤੋਂ ਆਪਣੇ ਘਰ ਆ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

ਉਸ ਨੇ ਦੱਸਿਆ ਕਿ ਅੱਡਾ ਛਿਛਰੇਵਾਲ ਨੇੜੇ ਪਿਛੋਂ ਇਕ ਬਿਨਾਂ ਨੰਬਰ ਪਲਸਰ ਮੋਟਰਸਾਈਕਲ ’ਤੇ ਆਏ 4 ਅਣਪਛਾਤੇ ਵਿਅਕਤੀਆਂ, ਜਿਨ੍ਹਾਂ ਕੋਲ ਦਾਤਰ ਤੇ ਕਿਰਪਾਨਾ ਸਨ, ਨੇ ਉਸ ਨੂੰ ਜ਼ਬਰਦਸਤੀ ਰੋਕ ਲਿਆ। ਉਨ੍ਹਾਂ ਨੇ ਉਸ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਮਾਰ ਦੇਣ ਦਾ ਡਰਾਵਾ ਦੇ ਕੇ ਉਸ ਕੋਲੋਂ ਜ਼ਬਰਦਸਤੀ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸ ਸਬੰਧੀ ਉਸ ਨੇ ਥਾਣਾ ਝਬਾਲ ਵਿਖੇ ਲਿਖਤੀ ਦਰਖ਼ਾਸਤ ਦੇ ਦਿੱਤੀ ਹੈ, ਜਿਸ ਤੇ ਥਾਣਾ ਝਬਾਲ ਪੁਲਸ ਨੇ ਕੇਸ ਦਰਜ ਕਰਕੇ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)


author

rajwinder kaur

Content Editor

Related News