ਜ਼ਬਰਦਸਤੀ ਫਿਰੌਤੀ ਹਾਸਲ ਕਰਨ ਵਾਲਾ ਨੌਜਵਾਨ ਮਾਰੂ ਹਥਿਆਰ ਸਣੇ ਕਾਬੂ

Wednesday, Mar 27, 2019 - 05:35 PM (IST)

ਜ਼ਬਰਦਸਤੀ ਫਿਰੌਤੀ ਹਾਸਲ ਕਰਨ ਵਾਲਾ ਨੌਜਵਾਨ ਮਾਰੂ ਹਥਿਆਰ ਸਣੇ ਕਾਬੂ

ਬਟਾਲਾ (ਬੇਰੀ) - ਆਮ ਲੋਕਾਂ ਤੋਂ ਜ਼ਬਰਦਸਤੀ ਫਿਰੌਤੀ ਹਾਸਲ ਕਰਨ ਵਾਲੇ ਵਿਅਕਤੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕਾਬੂ ਕਰ ਲਿਆ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਥਾਨਕ ਪੁਲਸ ਲਾਈਨ ਵਿਖੇ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਬਟਾਲਾ ਦੇ ਏ.ਐੱਸ.ਆਈ. ਮਲਕੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਮਲਕੀਤ ਸਿੰਘ ਉਰਫ ਸੁੱਖ ਪੁੱਤਰ ਅਵਤਾਰ ਸਿੰਘ ਆਮ ਲੋਕਾਂ ਨੂੰ ਹਥਿਆਰਾਂ ਦੇ ਜ਼ੋਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜ਼ਬਰਦਸਤੀ ਫ਼ਿਰੌਤੀ ਹਾਸਲ ਕਰਦਾ ਹੈ। 

ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਪਰ ਉਕਤ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਮੁੜ ਛਾਪੇਮਾਰੀ ਕਰਦਿਆਂ ਪੁਲਸ ਨੇ ਉਸ ਨੂੰ ਅਮਰੀਕਾ ਦੇ ਬਣੇ ਪਿਸਟਲ ਗਲੋਕ 09 ਐੱਮ.ਐੱਮ. ਸਣੇ ਕਾਬੂ ਕਰ ਲਿਆ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਕਰਨ 'ਤੇ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।


author

rajwinder kaur

Content Editor

Related News