ਨੌਜਵਾਨ ਤੇ ਸੁਰੱਖਿਆ ਕਰਮਚਾਰੀਆਂ ’ਤੇ ਹਮਲਾ, ਸੈਲਫ਼ ਡਿਫ਼ੈਂਸ ’ਚ ਚਲਾਈਆਂ ਗੋਲੀਆਂ

10/16/2023 4:06:10 PM

ਅੰਮ੍ਰਿਤਸਰ (ਸੰਜੀਵ)- ਵਿਅਕਤੀ ਤੇ ਉਸ ਦੇ ਸੁਰੱਖਿਆ ਕਰਮਚਾਰੀਆਂ ’ਤੇ ਹਮਲੇ ਦੌਰਾਨ ਸੈਲਫ਼ ਡਿਫ਼ੈਂਸ ’ਚ ਗੋਲੀਆਂ ਚਲਾਉਣ ਦੇ ਮਾਮਲੇ ’ਚ ਥਾਣਾ ਸਦਰ ਦੀ ਪੁਲਸ ਨੇ ਸਾਜਨ ਸਿੰਘ ਤੇ ਹਰਮਨ ਸਿੰਘ ਤੋਂ ਇਲਾਵਾ ਉਨ੍ਹਾਂ ਦੇ 25 ਅਣਪਛਾਤੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ-  ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ

ਰਣਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਸਾਥੀਆਂ ਤੇ ਸੁਰੱਖਿਆ ਕਰਮਚਾਰੀਆਂ ਨਾਲ ਘਰ ਦੇ ਬਾਹਰ ਪਹੁੰਚਿਆ ਤਾਂ ਸਾਹਮਣੇ ਤੋਂ ਸਵਿਫ਼ਟ ਕਾਰ ’ਚ ਸਵਾਰ 4 ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਜਦੋਂ ਸਰੁੱਖਿਆ ਕਰਮਚਾਰੀ ਪੁੱਛਣ ਲਈ ਅੱਗੇ ਗਏ ਤਾਂ ਇਕ ਨੌਜਵਾਨ ਗੱਡੀ ਤੋਂ ਉਤਰ ਕੇ ਪਿੱਛੇ ਵੱਲ ਭੱਜ ਗਿਆ ਅਤੇ ਕੁਝ ਹੀ ਦੇਰ ’ਚ ਆਪਣੇ ਦਰਜਨਾਂ ਸਾਥੀਆਂ ਨਾਲ ਵਾਪਸ ਆ ਗਿਆ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।  ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਜਦਕਿ ਸੁਰੱਖਿਆ ਕਰਮਚਾਰੀਆਂ ਨੇ ਸੈਲਫ਼ ਡਿਫ਼ੈਂਸ ’ਚ ਹਵਾਈ ਫ਼ਾਇਰਿੰਗ ਕੀਤੀ, ਇਸ ਤੋਂ ਬਾਅਦ ਮੁਲਜ਼ਮ ਉੱਥੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਮਾਂ ਦੀ ਮੌਤ, ਸੜਕ ਕਿਨਾਰੇ ਵਿਲਕਦੇ ਰਹੇ ਬੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News