ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਿਲਵਰ ਪੇਪਰ ਤੇ ਲਾਈਟਰ ਸਮੇਤ ਕਾਬੂ
Thursday, Sep 24, 2026 - 06:24 PM (IST)
ਗੁਰਦਾਸਪੁਰ (ਹਰਮਨ)- ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਵੱਲੋਂ ਨਹਿਰੂ ਪਾਰਕ ਗੁਰਦਾਸਪੁਰ ਤੋਂ ਲੁੱਕ-ਛਿਪ ਕੇ ਨਸ਼ੇ ਦਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੈਮੂਅਲ ਮਸੀਹ ਵਾਸੀ ਰਣਜੀਤ ਬਾਗ, ਥਾਣਾ ਦੀਨਾਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
ਜਾਣਕਾਰੀ ਅਨੁਸਾਰ ਪੁਲਸ ਪਾਰਟੀ ਸਮੇਤ ਭੈੜੇ ਅਨਸਰਾਂ ਦੀ ਭਾਲ ਅਤੇ ਗਸ਼ਤ ਦੇ ਸਬੰਧ ਵਿੱਚ ਨਹਿਰੂ ਪਾਰਕ ਗੁਰਦਾਸਪੁਰ ਵਿਖੇ ਮੌਜੂਦ ਸਨ। ਇਸ ਦੌਰਾਨ ਉਕਤ ਨੌਜਵਾਨ ਨੂੰ ਲੁੱਕ-ਛਿਪ ਕੇ ਨਸ਼ੇ ਦਾ ਸੇਵਨ ਕਰਦਿਆਂ ਸ਼ੱਕ ਦੇ ਆਧਾਰ ''ਤੇ ਕਾਬੂ ਕੀਤਾ ਗਿਆ। ਮੌਕੇ 'ਤੇ ਤਲਾਸ਼ੀ ਲੈਣ 'ਤੇ ਮੁਲਜਮ ਪਾਸੋਂ ਇੱਕ ਸਿਲਵਰ ਪੇਪਰ, ਇੱਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
