ਪਠਾਨਕੋਟ ’ਚ ਨਾਕੇ ’ਤੇ ਕਾਰ ਸਵਾਰ ਨੌਜਵਾਨ 3 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ

Friday, Jun 19, 2026 - 05:45 PM (IST)

ਪਠਾਨਕੋਟ ’ਚ ਨਾਕੇ ’ਤੇ ਕਾਰ ਸਵਾਰ ਨੌਜਵਾਨ 3 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ

ਪਠਾਨਕੋਟ (ਆਦਿੱਤਿਆ, ਸ਼ਾਰਧਾ) : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਪਠਾਨਕੋਟ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਸ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਸਦਰ, ਪਠਾਨਕੋਟ ਦੀ ਇਕ ਪੁਲਸ ਟੀਮ ਨੇ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਉਪਰੋਕਤ ਥਾਣੇ ਦੀ ਟੀਮ ਸਰਨਾ ਨਹਿਰ ਨੇੜੇ ਇਕ ਨਾਕੇ ’ਤੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਇਕ ਹੁੰਡਈ ਵੈਨਿਊ ਕਾਰ ਨੰਬਰ ਪੀ. ਬੀ. 35-ਏ.ਕੇ. -5399 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਸ ਨੇ ਕਾਰ ਵਿਚ ਸਵਾਰ ਦੋ ਸਵਾਰਾਂ ਤੋਂ 3 ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਜਨ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਹੱਲਾ ਸੰਤੋਖਪੁਰਾ, ਜਲੰਧਰ ਅਤੇ ਪ੍ਰਿੰਸ ਗੋਸਵਾਮੀ ਪੁੱਤਰ ਤਰਸੇਮ ਗਿਰੀ ਵਾਸੀ ਬਾਵੀਆਂ ਮੁਹੱਲਾ, ਪਠਾਨਕੋਟ ਵਜੋਂ ਹੋਈ ਹੈ।

ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ, ਪਠਾਨਕੋਟ ਵਿਖੇ ਅਸਲਾ ਐਕਟ ਦੀ ਧਾਰਾ 69, ਧਾਰਾ 25, 27, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਤੋਂ ਇਹ ਪਤਾ ਲਗਾਉਣ ਲਈ ਪੂਰੀ ਪੁੱਛਗਿੱਛ ਕੀਤੀ ਜਾਵੇਗੀ ਕਿ ਬਰਾਮਦ ਕੀਤੇ ਗਏ ਹਥਿਆਰ ਕਿੱਥੋਂ ਪ੍ਰਾਪਤ ਹੋਏ ਸਨ ਅਤੇ ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੁਲਸ ਮੁਹਿੰਮ ਜਾਰੀ ਰਹੇਗੀ।


author

Gurminder Singh

Content Editor

Related News