ਲੁਕ ਕੇ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ

Saturday, Sep 12, 2026 - 06:22 PM (IST)

ਲੁਕ ਕੇ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ

ਗੁਰਦਾਸਪੁਰ (ਹਰਮਨ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਪਿੰਡ ਝੰਡਾ ਮੋੜ ਨਾਨੋਵਾਲ ਜੀਂਦੜ ਤੋਂ ਲੁਕ ਕੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਡੇਨੀਅਲ ਮਸੀਹ ਨੂੰ ਗ੍ਰਿਫਤਾਰ ਕੀਤਾ ਹੈ।
ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ’ਤੇ ਇਸ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜੋ ਮੌਕੇ ’ਤੇ ਨਸ਼ਾ ਕਰ ਰਿਹਾ ਸੀ। ਪੁਲਸ ਨੇ ਮੁਲਜ਼ਮ ਕੋਲੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News