ਦੇਸੀ ਪਿਸਤੌਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ ਗ੍ਰਿਫ਼ਤਾਰ

Thursday, Oct 30, 2025 - 12:27 PM (IST)

ਦੇਸੀ ਪਿਸਤੌਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)-ਥਾਣਾ ਤਿੱਬੜ ਪੁਲਸ ਨੇ ਇਕ ਨੌਜਵਾਨ ਨੂੰ ਇਕ ਦੇਸੀ ਪਿਸਤੌਲ 30 ਬੋਰ ਅਤੇ ਦੋ ਜ਼ਿੰਦਾ ਰੌਂਦ 30 ਬੋਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਪਿੰਡ ਮਾਨ ਤੋਂ ਥੋੜਾ ਪਿੱਛੇ ਮੌਜੂਦ ਸੀ ਕਿ ਟੀ-ਪੁਆਇੰਟ ਸੂਆ ਪਿੰਡ ਮਾਨ ਸਾਇਡ ਤੋਂ ਪੱਕੀ ਸੜਕ ’ਤੇ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਵੇਖ ਕੇ ਇਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸਾਗਰ ਪੁੱਤਰ ਹਰਦੇਵ ਮਸੀਹ ਵਾਸੀ ਪਿੰਡ ਮਾਨ ਦੱਸਿਆ।

ਇਹ ਵੀ ਪੜ੍ਹੋ-  ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut

ਇਸ ਮੌਕੇ ਤਾਲਾਸ਼ੀ ਦੌਰਾਨ ਇਕ ਦੇਸੀ ਪਿਸਤੌਲ ਰੰਗ ਸਿਲਵਰ 30 ਬੋਰ ਬਰਾਮਦ ਹੋਇਆ, ਜਿਸਨੂੰ ਅਨਲੋਡ ਕਰਨ ਤੇ ਮੈਗਜ਼ੀਨ ਵਿਚੋਂ 30 ਬੋਰ ਦੇ 2 ਰੋਂਦ ਜ਼ਿੰਦਾ ਬਰਾਮਦ ਹੋਏ। ਜਿਸ ’ਤੇ ਉਕਤ ਨੌਜਵਾਨ ਦੇ ਖਿਲਾਫ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News