ਹੈਰੋਇਨ, ਡਰੱਗ ਮਨੀ ਅਤੇ ਕਾਰ ਸਮੇਤ ਨੌਜਵਾਨ ਗ੍ਰਿਫ਼ਤਾਰ

06/24/2024 4:02:24 PM

ਬਟਾਲਾ/ਘੁਮਾਣ (ਬੇਰੀ, ਸਾਹਿਲ, ਬਾਬਾ) : ਥਾਣਾ ਘੁਮਾਣ ਪੁਲਸ ਨੇ ਇਕ ਨੌਜਵਾਨ ਨੂੰ 255 ਗ੍ਰਾਮ ਹੈਰੋਇਨ, 3190 ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜੇਸ਼ ਕੱਕੜ ਅਤੇ ਥਾਣਾ ਘੁਮਾਣ ਦੇ ਐੱਸ. ਐੱਚ. ਓ. ਸੁਖਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਨਮੋਲ ਸਿੰਘ ਵਾਸੀ ਚੀਮਾ ਖੁੱਡੀ ਨਸ਼ੇ ਵਾਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਭਾਰੀ ਮਾਤਰਾ ’ਚ ਹੈਰੋਇਨ ਵੇਚਣ ਲਈ ਆਪਣੀ ਆਈ-20 ਕਾਰ ’ਚ ਪਿੰਡ ਚੀਮਾ ਖੁੱਡੀ ਤੋਂ ਵਾਇਆ ਭੱਟੀਵਾਲ ਘੁਮਾਣ ਵੱਲ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਲੂ ਦੇ ਸੇਕੇ ਨੇ ਮਚਾਇਆ ਕਹਿਰ, ਸਿਖਰਾਂ 'ਤੇ ਪੁੱਜਾ ਪਾਰਾ, ਰਿਕਸ਼ਾ ਚਾਲਕਾਂ ਦੇ ਕੰਮਕਾਜ ਪਏ ਠੱਪ

ਇਸ ਦੌਰਾਨ ਪੁਲਸ ਨੇ ਭੱਟੀਵਾਲ ਰੋਡ ਘੁਮਾਣ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਅਤੇ ਇਸ ਦੌਰਾਨ ਪੁਲਸ ਨੇ ਉਕਤ ਨੌਜਵਾਨ ਨੂੰ ਉਸ ਦੀ ਕਾਰ ਸਮੇਤ ਕਾਬੂ ਕਰ ਕੇ ਉਸ ਕੋਲੋਂ 255 ਗ੍ਰਾਮ ਹੈਰੋਇਨ ਅਤੇ 3190 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News