ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਨੌਜਵਾਨ ਗ੍ਰਿਫ਼ਤਾਰ
Tuesday, Aug 04, 2026 - 06:33 PM (IST)
ਗੁਰਦਾਸਪੁਰ (ਹਰਮਨ, ਵਿਨੋਦ) : ਨਸ਼ਾ ਵਿਰੋਧੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪੁਰਾਣੇ ਬੱਸ ਸਟੈਂਡ ਨੇੜਿਓਂ ਗਸ਼ਤ ਦੌਰਾਨ ਇੱਕ ਯੁਵਕ ਨੂੰ 7 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਗਿਆ।
ਜਾਣਕਾਰੀ ਅਨੁਸਾਰ ਪੁਲਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਕੋਲੋਂ ਸੰਜੂ ਵਾਸੀ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ ਮਿਲੇ ਮੋਮੀ ਲਿਫ਼ਾਫ਼ੇ ’ਚੋਂ 7 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ। ਇਸ ਸਬੰਧੀ ਥਾਣਾ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।
