ਨਾਜਾਇਜ਼ ਅਸਲੇ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

Saturday, Nov 01, 2025 - 02:21 PM (IST)

ਨਾਜਾਇਜ਼ ਅਸਲੇ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਬਟਾਲਾ(ਸਾਹਿਲ, ਯੋਗੀ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵਲੋਂ ਬੀ.ਐੱਸ.ਐੱਫ ਦੇ ਜਵਾਨਾਂ ਦੇ ਸਹਿਯੋਗ ਨਾਲ ਨਾਜਾਇਜ਼ ਅਸਲੇ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਰੀ ਦਿੰਦਿਆਂ ਮਾਮਲੇ ਦੇ ਤਫਤੀਸ਼ੀ ਅਫਸਰ ਐੱਸ.ਆਈ ਕੈਲਾਸ਼ ਚੰਦਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਅਤੇ ਬੀ.ਐੱਸ.ਐੱਫ ਗੁਰਦਾਸਪੁਰ ਦੀ ਟੀਮ ਤੇ 27 ਬੀ.ਐੱਸ.ਐੱਫ ਬਟਾਲੀਅਨ ਦੇ ਜੀ.ਡੀ. ਟਰੂਪ ਦੇ ਸਹਿਯੋਗ ਨਾਲ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਬੱਸ ਸਟੈਂਡ ਨੇੜੇ ਐਲੂਮੀਨੀਅਮ ਦੀ ਦੁਕਾਨ ਦੇ ਚੁਬਾਰੇ ’ਤੇ ਬੈਠੇ ਨੌਜਵਾਨ ਬਲਵਿੰਦਰ ਸਿੰਘ ਵਾਸੀ ਪਿੰਡ ਕਾਹਲਾਂਵਾਲੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਲਈ ਪਹੁੰਚੇ ਤਾਂ ਉਕਤ ਨੌਜਵਾਨ ਨੇ ਚੁਬਾਰੇ ਵਿਚ ਬਣੀ ਬਾਰੀ ਤੋਂ ਸੜਕ ਵੱਲ ਨੂੰ ਛਾਲ ਮਾਰ ਦਿੱਤੀ, ਜਿਸ ’ਤੇ ਸੜਕ ਡਿੱਗਣ ਨਾਲ ਇਸ ਨੂੰ ਸੱਟਾਂ ਲੱਗ ਗਈਆਂ।

ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਇਸੇ ਦੌਰਾਨ ਉਕਤ ਨੌਜਵਾਨ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਇਸ ਕੋਲੋਂ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 6 ਰੌਂਦ ਜ਼ਿੰਦਾ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ ਹੈ। ਐੱਸ.ਆਈ ਕੈਲਾਸ਼ ਚੰਦਰ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਡੇਰਾ ਬਾਬਾ ਨਾਨਕ ਵਿਖੇ ਅਸਲਾ ਐਕਟ ਤਹਿਤ ਉਕਤ ਨੌਜਵਾਨ ਖਿਲਾਫ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡਾ ਹਾਦਸਾ: ਘਰ 'ਚ ਕਰੰਟ ਲੱਗਣ ਨਾਲ ਔਰਤ ਦੀ ਮੌਤ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News