ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ ਗ੍ਰਿਫ਼ਤਾਰ
Friday, Sep 04, 2026 - 12:53 PM (IST)
ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)-ਥਾਣਾ ਰੰਗੜ ਨੰਗਲ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਅਤੇ 2 ਜ਼ਿੰਦਾ ਰੌਂਦ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ. ਐੱਸ. ਆਈ. ਅਵਤਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੰਜਗਰਾਈਆਂ ਤੋਂ ਰਾਜਾ ਸਿੰਘ ਵਾਸੀ ਪਿੰਡ ਕੋਟਲਾ ਮੂਸਾ ਨੂੰ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ, ਇਕ ਨਾਜਾਇਜ਼ ਪਿਸਟਲ 30 ਬੋਰ ਅਤੇ 2 ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।
