ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ''ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼

Friday, Jun 26, 2026 - 06:19 PM (IST)

ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ''ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ 'ਚ ਗੋਲੀ ਚੱਲਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿਸ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ। ਘਟਨਾ ਨੂੰ ਲੈ ਕੇ ਪੀੜਤ ਅਤੇ ਪੁਲਸ ਦੀ ਜਾਂਚ 'ਚ ਪੁਰਾਣੀ ਰੰਜਿਸ਼ ਅਤੇ ਨਿੱਜੀ ਝਗੜੇ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਪੀੜਤ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਤਾਜ ਹੋਟਲ ਵਿੱਚ ਕੰਮ ਕਰਦਾ ਹੈ ਅਤੇ ਉਸਦੇ ਨਾਲ ਕੰਮ ਕਰਨ ਵਾਲਾ ਇੱਕ ਵਿਅਕਤੀ, ਜੋ ਵੈਲਫੇਅਰ ਨਾਲ ਸਬੰਧਿਤ ਸੀ, ਉਸ ਨਾਲ ਪਹਿਲਾਂ ਤੋਂ ਹੀ ਤਣਾਅ ਚੱਲ ਰਿਹਾ ਸੀ। ਉਸ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਉਸ ਨੂੰ ਕੰਮ ਤੋਂ ਵੀ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਰੰਜਿਸ਼ ਹੋਰ ਵਧ ਗਈ।

ਇਹ ਵੀ ਪੜ੍ਹੋ- ਪੰਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਪੀੜਤ ਦੇ ਬਿਆਨ ਅਨੁਸਾਰ 24 ਤਰੀਖ ਨੂੰ ਉਸਨੂੰ ਫੋਨ ਅਤੇ ਮੈਸੇਜ ਆਏ, ਜਿਸ ਤੋਂ ਬਾਅਦ ਗੱਲਬਾਤ ਹੋਈ ਅਤੇ ਮਾਮਲਾ ਸ਼ੁਰੂ ਵਿੱਚ ਕਲੀਅਰ ਹੋਣ ਦੀ ਗੱਲ ਕੀਤੀ ਗਈ ਸੀ। ਪਰ ਸ਼ਾਮ ਦੇ ਸਮੇਂ ਉਸਨੂੰ ਫਿਰ ਕਾਲ ਆਈ ਅਤੇ ਕਿਹਾ ਗਿਆ ਕਿ 7 ਵਜੇ ਮਿਲ ਕੇ ਬੈਠ ਕੇ ਗੱਲ ਕਰਨੀ ਹੈ। ਜਦੋਂ ਉਹ ਨਿਰਧਾਰਿਤ ਸਥਾਨ 'ਤੇ ਪਹੁੰਚਿਆ ਤਾਂ ਉੱਥੇ ਚਾਰ ਵਿਅਕਤੀ ਦੋ ਮੋਟਰਸਾਈਕਲਾਂ 'ਤੇ ਆਏ ਹੋਏ ਸਨ। ਪੀੜਤ ਨੇ ਦੱਸਿਆ ਕਿ ਹਮਲਾਵਰਾਂ ਕੋਲ ਪਿਸਟਲ ਸਨ ਅਤੇ ਉਨ੍ਹਾਂ ਨੇ ਬਿਨਾਂ ਕੋਈ ਗੱਲਬਾਤ ਕੀਤੇ ਸਿੱਧਾ ਫਾਇਰਿੰਗ ਕਰ ਦਿੱਤੀ। ਉਸਦੇ ਅਨੁਸਾਰ ਉਸਨੂੰ ਬਚਣ ਲਈ ਝੁਕਣਾ ਪਿਆ, ਜਿਸ ਕਾਰਨ ਗੋਲੀ ਉਸਦੇ ਪੱਟ ਵਿੱਚ ਲੱਗੀ ਅਤੇ ਹੋਰ ਹਮਲੇ ਦੌਰਾਨ ਉਸਦੇ ਨੱਕ 'ਤੇ ਵੀ ਸੱਟ ਲੱਗ ਗਈ। ਹਮਲਾਵਰਾਂ ਨੇ ਇਸ ਤੋਂ ਬਾਅਦ ਉਸਨੂੰ ਦਾਤਰ ਅਤੇ ਹੋਰ ਹਥਿਆਰਾਂ ਨਾਲ ਵੀ ਜ਼ਖਮੀ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਨੇ ਇਹ ਵੀ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਆਉਂਦੇ ਹੀ ਉਸਦੇ ਜਾਣ-ਪਛਾਣ ਵਾਲੇ ਵਿਅਕਤੀ ਸਤਨਾਮ ਸਿੰਘ ਬਾਰੇ ਪੁੱਛਿਆ ਅਤੇ ਉਸਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਦੂਜੇ ਪਾਸੇ ਪੁਲਸ ਅਧਿਕਾਰੀ ਏਸੀਪੀ ਕਮਲਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੇੜੇ ਦੇ ਹਸਪਤਾਲ ਤੋਂ ਜਾਣਕਾਰੀ ਮਿਲੀ ਕਿ ਇੱਕ ਨਰਿੰਦਰ ਸਿੰਘ ਨਾਮ ਦਾ ਵਿਅਕਤੀ ਗੋਲੀ ਲੱਗਣ ਕਾਰਨ ਦਾਖਲ ਕੀਤਾ ਗਿਆ ਹੈ। ਮੌਕੇ 'ਤੇ ਪਹੁੰਚ ਕੇ ਐਸਐਚਓ ਮਜੀਠਾ ਰੋਡ ਨੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਸੁਖਬੀਰ ਸਿੰਘ ਨਾਮ ਦੇ ਵਿਅਕਤੀ ਨੇ ਬਿਆਨ ਦਿੱਤਾ ਕਿ ਝਗੜਾ ਤਾਜ ਹੋਟਲ ਵਿੱਚ ਹੋਏ ਪੁਰਾਣੇ ਵਿਵਾਦ ਤੋਂ ਸ਼ੁਰੂ ਹੋਇਆ ਸੀ, ਜਿਸ ਦੌਰਾਨ ਫੋਨ ਕਰਕੇ ਬੁਲਾਇਆ ਗਿਆ ਅਤੇ ਫਿਰ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ

ਸੁਖਬੀਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਹਮਲਾ ਕਰਵਾਇਆ, ਜਿਨ੍ਹਾਂ ਨੇ ਪਿਸਟਲ ਅਤੇ ਦਾਤਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਨਰਿੰਦਰ ਸਿੰਘ ਦੇ ਪੱਟ ਵਿੱਚ ਗੋਲੀ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਇਸ ਮਾਮਲੇ ਵਿੱਚ ਥਾਣਾ ਮਜੀਠਾ ਰੋਡ ਵਿੱਚ ਧਾਰਾ 109, 118, 135 ਸਮੇਤ ਹੋਰ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਵੱਲੋਂ ਦੱਸਿਆ ਗਿਆ ਹੈ ਕਿ ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News