ਪੁਰਾਣੀ ਰੰਜਿਸ਼ ਕਾਰਨ ਨੌਜਵਾਨ ‘ਤੇ ਤਿੱਖੇ ਹਥਿਆਰਾਂ ਨਾਲ ਹਮਲਾ

Tuesday, Sep 23, 2025 - 04:55 PM (IST)

ਪੁਰਾਣੀ ਰੰਜਿਸ਼ ਕਾਰਨ ਨੌਜਵਾਨ ‘ਤੇ ਤਿੱਖੇ ਹਥਿਆਰਾਂ ਨਾਲ ਹਮਲਾ

ਅੰਮ੍ਰਿਤਸਰ (ਗੁਰਪ੍ਰੀਤ)– ਹਮੀਦਪੁਰਾ ਛੇਹਰਟਾ ਵਿਚ ਪੁਰਾਣੀ ਰੰਜਿਸ਼ ਦੇ ਚਲਦੇ ਛੇ ਹਮਲਾਵਰਾਂ ਵੱਲੋਂ ਇਕ ਨੌਜਵਾਨ ‘ਤੇ ਤਿੱਖੇ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਸਤਨਾਮ ਸਿੰਘ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...

ਸਤਨਾਮ ਸਿੰਘ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਉਸ ਦੀ ਕਾਰ, ਨਾਰਾਇਣਗੜ੍ਹ ਨਿਵਾਸੀ ਡਿੰਪਲ ਦੀ ਕਾਰ ਨਾਲ ਹੌਲੀ ਟੱਕਰ ਹੋ ਗਈ ਸੀ। ਉਸ ਸਮੇਂ ਦੋਹਾਂ ਵਿਚ ਕਾਫ਼ੀ ਬਹਿਸਬਾਜ਼ੀ ਹੋਈ ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਵਿਚਕਾਰ ਪੈ ਕੇ ਮਾਮਲਾ ਰਫ਼ਾ-ਦਫ਼ਾ ਕਰਵਾ ਦਿੱਤਾ ਸੀ। ਉਸ ਦਾ ਕਹਿਣਾ ਹੈ ਕਿ ਡਿੰਪਲ ਨੇ ਰੰਜਿਸ਼ ਨਹੀਂ ਛੱਡੀ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ

ਸਤਨਾਮ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 10 ਵਜੇ ਜਦੋਂ ਉਹ ਇੰਡੀਆ ਗੇਟ ਬਾਈਪਾਸ ਤੋਂ ਆਪਣੀ ਐਕਟੀਵਾ ‘ਤੇ ਘਰ ਜਾ ਰਿਹਾ ਸੀ, ਉਸ ਸਮੇਂ ਡਿੰਪਲ, ਮਨਜੀਤ ਸਿੰਘ, ਸਕਤਰ ਸਿੰਘ, ਜਸਪਿੰਦਰ ਸਿੰਘ ਜੱਸ ਅਤੇ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਤਿੱਖੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੇ ਸਿਰ, ਮੱਥੇ ਅਤੇ ਨੱਕ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ-ਪਤੀ ਤੇ ਸੱਸ ਦੀ ਸ਼ਰਮਨਾਕ ਕਰਤੂਤ, ਤੰਗ ਆਈ ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ

ਇਲਾਕੇ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਪਹੁੰਚਾ ਕੇ ਖਾਸਾ ਚੌਕੀ ਪੁਲਸ ਨੂੰ ਸੂਚਿਤ ਕੀਤਾ ਅਤੇ ਸ਼ਿਕਾਇਤ ਦਰਜ ਕਰਾਈ। ਪਰ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਪੁਲਸ ਵੱਲੋਂ ਨਾ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਸਬੰਧੀ ਪੁਲਸ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਦਰਜ ਹੋ ਚੁੱਕੀ ਹੈ ਅਤੇ ਅਸੀਂ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੇ ਹਾਂ। ਜਿਵੇਂ ਹੀ ਰਿਪੋਰਟ ਮਿਲੇਗੀ, ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News