ਉਸਾਰੀ ਅਧੀਨ ਬਿਲਡਿੰਗ ’ਚ ਚੋਰੀ ਕਰਦਾ ਨੌਜਵਾਨ ਕਾਬੂ

Saturday, Sep 14, 2024 - 04:15 PM (IST)

ਪਠਾਨਕੋਟ (ਸ਼ਾਰਦਾ)- ਸ਼੍ਰੀ ਰਾਮ ਕਾਲੋਨੀ ਵਿੱਚ ਬਣ ਰਹੀ ਇੱਕ ਬਿਲਡਿੰਗ ਵਿੱਚ ਸਵੇਰੇ ਇਕ ਨੌਜਵਾਨ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਦੋਂ ਹੀ ਕੰਮ ’ਚ ਮਸ਼ਰੂਫ ਮਜ਼ਦੂਰਾਂ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇੇ ਪਿਆ ਭੜਥੂ, ਅਮਰੀਕਾ ਜਾ ਰਹੇ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਗੋਲੀਆਂ ਬਰਾਮਦ

ਜਾਣਕਾਰੀ ਦਿੰਦੇ ਬਿਲਡਿੰਗ ਦਾ ਨਿਰਮਾਣ ਕਰਵਾ ਰਹੇ ਵਿਰਾਟ ਠਾਕੁਰ ਨੇ ਦੱਸਿਆ ਕਿ ਸਵੇਰੇ 8:30 ਵਜੇ ਦੇ ਕਰੀਬ ਹਮੇਸ਼ਾਂ ਦੀ ਤਰ੍ਹਾਂ ਉਨ੍ਹਾਂ ਦੀ ਲੇਬਰ ਕੰਮ ਕਰਨ ਲਈ ਜਿਵੇਂ ਹੀ ਬਿਲਡਿੰਗ ਦੇ ਅੰਦਰ ਗਈ ਤਾਂ ਉਸ ਨੌਜਵਾਨ ਵੱਲੋਂ ਲੋਹੇ ਦੇ ਸਾਮਾਨ ਨੂੰ ਚੁਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਦ ਉਸ ਨੇ ਲੇਬਰ ਨੂੰ ਵੇਖਿਆ ਤਾਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ- ਜੇ ਤੁਸੀਂ ਵੀ ਆਪਣੇ ਬੱਚੇ ਨੂੰ ਦਿੰਦੇ ਹੋ ਫਰੂਟੀ ਤਾਂ ਸਾਵਧਾਨ, ਹੋਸ਼ ਉਡਾਵੇਗੀ ਇਹ ਘਟਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News