ਮਾਮਲਾ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਮਾਰਨ ਦੀਆਂ ਧਮਕੀਆਂ ਦਾ, ਮੰਗ ਪੱਤਰ ਦੇ ਕੇ ਕੀਤੀ ਕਾਰਵਾਈ ਕਰਨ ਦੀ ਮੰਗ

07/19/2021 5:20:41 PM

ਗੁਰਦਾਸਪੁਰ (ਸਰਬਜੀਤ, ਜ.ਬ) - ਅੱਜ ਯੂਥ ਕਾਂਗਰਸ ਨੇਤਾਵਾਂ ਨੇ ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਨਕੁਲ ਮਹਾਜਨ ਦੀ ਅਗਵਾਈ ਵਿੱਚ ਐੱਸ.ਐੱਸ.ਪੀ ਗੁਰਦਾਸਪੁਰ ਡਾ.ਨਾਨਕ ਸਿੰਘ ਨੂੰ ਬੀਤੇ ਦਿਨੀਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਸ਼ੋਸਲ ਮੀਡੀਆਂ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਯੂਥ ਕਾਂਗਰਸ ਨੇਤਾਵਾਂ ਨੇ ਮੰਗ-ਪੱਤਰ ਦਿੰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!

ਇਸ ਮੌਕੇ ’ਤੇ ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਨਕੁਲ ਮਹਾਜਨ ਨੇ ਸਾਥੀਆਂ ਸਮੇਤ ਦੱਸਿਆ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਯੂਥ ਕਾਂਗਰਸ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਸ਼ੋਸਲ ਮੀਡੀਆਂ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣਾ ਅਤੇ ਪਰਿਵਾਰ ਨੂੰ ਗਲਤ ਸ਼ਬਦਾਂਵਲੀ ਬੋਲਣ ਯੂਥ ਕਾਂਗਰਸ ਕਦੀ ਬਰਦਾਸ਼ਤ ਨਹੀਂ ਕਰੇਗੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਵੱਲੋਂ ਐੱਸ.ਐੱਸ.ਪੀ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਯੂਥ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੌਜਵਾਨਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾਂ ਦਿੱਤੀ ਜਾਵੇ, ਨਹੀਂ ਤਾਂ ਗੁਰਦਾਸਪੁਰ ਜ਼ਿਲ੍ਹੇ ਦਾ ਸਮੂਹ ਯੂਥ ਵਰਕਰ ਸੜਕਾਂ ’ਤੇ ਉਤਰ ਆਵੇਗਾ। ਇਸ ਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸ਼ਨ ਦੀ ਹੋਵੇਗੀ। ਨਕੁਲ ਮਹਾਜਨ ਨੇ ਦੱਸਿਆ ਕਿ ਐੱਸ.ਐੱਸ.ਪੀ ਸਾਹਿਬ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫ਼ਤ ’ਚ ਹੋਣਗੇ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਰੰਜ਼ਿਸ ਦੇ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ ਨੌਜਵਾਨ ਦਾ ਕਤਲ


rajwinder kaur

Content Editor

Related News