ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
Thursday, Apr 23, 2026 - 12:35 PM (IST)
ਬਟਾਲਾ (ਸਾਹਿਲ, ਯੋਗੀ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੇ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਲ ਲਾਈਨ ਦੇ ਐੱਸ.ਆਈ ਨਰਜੀਤ ਸਿੰਘ ਨੇ ਦੱਸਿਆ ਕਿ ਉਮੇਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਅਲੀਵਾਲ ਜੋ ਕਿ ਕਸਬਾ ਅਲੀਵਾਲ ਵਿਖੇ ਨਾਰੀਅਲ ਦੀ ਰੇਹੜੀ ਲਗਾਉਂਦਾ ਸੀ, ਅੱਜ ਸਵੇਰੇ ਪੈਦਲ ਜਾ ਰਿਹਾ ਸੀ ਕਿ ਅਲੀਵਾਲ ਬਾਈਪਾਸ ਨੇੜੇ ਇਕ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਫੇਟ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ
ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਗੰਭੀਰ ਜ਼ਖਮੀ ਨੌਜਵਾਨ ਨੂੰ ਫਸਟ ਏਡ ਦਿੱਤੀ ਅਤੇ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ। ਐੱਸ.ਆਈ ਨਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਦੀ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ ਅਤੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
