ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
Tuesday, Oct 06, 2026 - 01:23 PM (IST)
ਬਟਾਲਾ(ਸਾਹਿਲ, ਯੋਗੀ)- ਬਟਾਲਾ ਦੇ ਪਿੰਡ ਰੰਗੀਲਪੁਰ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਵਨੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਜੈਤੋਸਰਜਾ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਬਟਾਲਾ ਆਇਆ ਹੋਇਆ ਸੀ।
ਜਦੋਂ ਉਹ ਵਾਪਸ ਆਪਣੇ ਪਿੰਡ ਨੂੰ ਪਰਤ ਰਿਹਾ ਸੀ ਤਾਂ ਪਿੰਡ ਰੰਗੀਲਪੁਰ ਨੇੜੇ ਅਚਾਨਕ ਉਸ ਦੀ ਸਕੂਟਰੀ ਬੇਕਾਬੂ ਹੋ ਗਈ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ। ਸਿਰ ’ਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਹਰਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 194 ਤਹਿਤ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
