ਪਾਣੀ ''ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
Wednesday, Oct 02, 2024 - 05:45 PM (IST)
ਬਟਾਲਾ (ਸਾਹਿਲ)-ਪਾਣੀ ਵਿਚ ਡੁੱਬਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਏ. ਐੱਸ. ਆਈ. ਨੰਦ ਸਿੰਘ ਨੇ ਦੱਸਿਆ ਕਿ 25 ਸਾਲਾ ਨੌਜਵਾਨ ਕੰਵਲਜੀਤ ਸਿੰਘ ਉਰਫ਼ ਨਿੰਜਾ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਡੁੱਲਟ, ਜੋ ਕਿ ਪਿੰਡ ਦੇ ਕੋਲੋਂ ਲੰਘਦੇ ਨਖਾਸੂ ’ਚੋਂ ਹੱਥ ਧੌਣ ਲੱਗਾ ਸੀ ਕਿ ਅਚਾਨਕ ਇਸ ਦਾ ਪੈਰ ਤਿਲਕ ਗਿਆ, ਜਿਸ ਦੇ ਸਿੱਟੇ ਵਜੋਂ ਇਹ ਨਖਾਸੂ ਵਿਚ ਡੁੱਬ ਗਿਆ, ਜਿਸ ਨਾਲ ਇਸ ਦੀ ਮੌਤ ਹੋ ਗਈ।
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਉਪਰੰਤ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ 194 ਬੀ. ਐੱਨ. ਐੱਸ. ਐੱਸ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਇਟਲੀ 'ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ