ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Tuesday, Sep 03, 2024 - 05:21 PM (IST)

ਚੇਤਨਪੁਰਾ (ਨਿਰਵੈਲ)- ਨੇੜਲੇ ਪਿੰਡ ਸੰਤੂਨੰਗਲ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਸੰਦੀਪ ਸਿੰਘ (26) ਪੁੱਤਰ ਸੰਤੋਖ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸੰਤੋਖ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਪਸ਼ੂਆਂ ਦੇ ਪੱਠੇ ਕੁਤਰਣ ਵਾਲੇ ਟੋਕੇ ਤੋਂ ਬਿਜਲੀ ਦੀ ਤਾਰ ਦੇ ਜੋੜ ਨਾਲ ਅਚਾਨਕ ਉਸ ਦਾ ਹੱਥ ਲੱਗਣ ਨਾਲ ਜਬਰਦਸਤ ਕਰੰਟ ਲੱਗਾ ਤੇ ਨੌਜਵਾਨ ਸੰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News