ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Monday, Oct 14, 2024 - 11:19 AM (IST)

ਬਟਾਲਾ/ਅੱਚਲ ਸਾਹਿਬ(ਸਾਹਿਲ, ਗੋਰਾ ਚਾਹਲ)- ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵੈਰੋਨੰਗਲ, ਜੋ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਕਰ ਕੇ ਟਰਾਂਸਫਾਰਮਰ ’ਤੇ ਬਿਜਲੀ ਠੀਕ ਕਰਨ ਲਈ ਚੜ੍ਹਿਆ ਤਾਂ ਅਚਾਨਕ ਉਸਨੂੰ ਜ਼ੋਰਦਾਰ ਕਰੰਟ ਦਾ ਝਟਕਾ ਲੱਗਾ, ਜਿਸ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰਜਵੰਤ ਕੌਰ ਦੇ ਬਿਆਨ ’ਤੇ 194 ਬੀ. ਐੱਨ. ਐੱਸ. ਐੱਸ. ਤਹਿਤ ਉਪਰੋਕਤ ਥਾਣੇ ਵਿਚ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8