ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਦੇ ਚਲਦਿਆਂ ਨੌਜਵਾਨ ਦੀ ਮੌਤ
Saturday, Mar 21, 2026 - 04:00 PM (IST)
ਬਟਾਲਾ(ਬੇਰੀ)-ਬੀਤੀ ਦੇਰ ਰਾਤ ਮੁਗਰੀ ਮੁਹੱਲਾ ਬਟਾਲਾ ’ਚ ਖਸਤਾ ਹਾਲਤ ਗਲੀ ’ਚ ਪੈਰ ਫਿਸਲਣ ਕਾਰਨ ਇਕ 22 ਸਾਲ ਨੌਜਵਾਨ ਗਲੀ ’ਚ ਡਿੱਗ ਗਿਆ ਅਤੇ ਉਸਦੇ ਸਿਰ ’ਤੇ ਪੱਥਰ ਵੱਜਣ ਕਾਰਨ ਗੰਭੀਰ ਸੱਟ ਲੱਗ ਗਈ ਜਿਸ ਤੋਂ ਬਾਅਦ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲਵ ਮਸੀਹ (22) ਦੇ ਭਰਾ ਪ੍ਰਿੰਸ ਮਸੀਹ ਅਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਮੁਰਗੀ ਮੁਹੱਲਾ ਦੀ ਗਲੀ ਅਤੇ ਬਾਜ਼ਾਰ ’ਚ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਹ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸੰਬੰਧੀ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਗਲੀ ਬਣਾਉਣ ਦੀ ਮੰਗ ਕੀਤੀ ਗਈ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਚਲਦਿਆਂ ਗਲੀ ’ਚ ਲੰਘਣਾ ਬਹੁਤ ਮੁਸ਼ਕਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
ਉਨ੍ਹਾਂ ਕਿਹਾ ਕਿ ਬੀਤੀ ਰਾਤ ਲਵ ਮਸੀਹ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਗਲੀ ’ਚ ਪੈਰ ਫਿਸਲਣ ਕਾਰਨ ਉਹ ਗਲੀ ’ਚ ਡਿੱਗ ਗਿਆ ਅਤੇ ਉਸ ਦੇ ਸਿਰ ’ਚ ਪੱਥਰ ਲੱਗਣ ਕਾਰਨ ਗੰਭੀਰ ਸੱਟ ਲੱਗ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਮੌਕੇ ’ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਕਰਾਰ ਦੇ ਧਿਆਨ ’ਚ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ ਪਰ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਚਲਦਿਆਂ ਅੱਜ ਇਕ ਨੌਜਵਾਨ ਨੂੰ ਆਪਣੀ ਜਾਨ ਗਵਾਨੀ ਪਈ ਹੈ।
ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਦੇ ਚਲਦਿਆਂ ਲਵਪ੍ਰੀਤ ਮਸੀਹ ਦੀ ਮੌਤ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
