ਉਜੜ ਗਿਆ ਪਰਿਵਾਰ, ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ
Sunday, Sep 14, 2025 - 11:05 AM (IST)

ਸੁਰ ਸਿੰਘ (ਗੁਰਪ੍ਰੀਤ ਢਿੱਲੋ)- ਇਤਿਹਾਸਿਕ ਨਗਰ ਸੁਰ ਸਿੰਘ ਦੇ ਵਸਨੀਕ ਨੌਜਵਾਨ ਹਰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਸੱਪ ਦੇ ਕੱਟਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਸੁਰ ਸਿੰਘ ਦੇ ਸਰਪੰਚ ਦਿਲਬਾਗ ਸਿੰਘ ਢਿੱਲੋ ਨੇ ਦੱਸਿਆ ਕਿ ਪਿੰਡ ਸੁਰ ਸਿੰਘ ਦਾ ਨੌਜਵਾਨ ਹਰਦੀਪ ਸਿੰਘ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਪਿੰਡ ਵਾਸੀਆਂ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰਨ ਲਈ ਗਿਆ ਸੀ, ਜਿੱਥੇ ਉਸ ਨੂੰ ਸੱਪ ਨੇ ਡੰਗ ਲਿਆ, ਜਿਸ ਦਾ ਉਸ ਨੂੰ ਵੀ ਪਤਾ ਨਹੀਂ ਲੱਗਾ ਅਤੇ ਸ਼ਾਮ ਨੂੰ ਘਰ ਵਾਪਸ ਆਉਣ ਤੇ ਉਸ ਦੀ ਸਿਹਤ ਕੁਝ ਢਿੱਲੀ ਹੋਣ ਲੱਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਿਸ ਨੂੰ ਤੁਰੰਤ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਨੂੰ ਕਿਸੇ ਜ਼ਹਿਰੀਲੀ ਚੀਜ਼ ਵੱਲੋਂ ਕੱਟਿਆ ਗਿਆ ਹੈ। ਜਿੱਥੇ ਉਸ ਦੀ ਹਾਲਤ ਜ਼ਿਆਦਾ ਸੀਰੀਅਸ ਹੋਣ ਕਾਰਨ ਮੌਤ ਹੋ ਗਈ। ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਬਹੁਤ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹਨਾਂ ਦਾ ਪਰਿਵਾਰ ਗਰੀਬ ਹੋਣ ਕਾਰਨ ਇਨ੍ਹਾਂ ਦੀ ਵਿੱਤੀ ਮਦਦ ਕੀਤੀ ਜਾਵੇ ਤਾਂ ਜੋ ਇਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ, ਕਿਉਂਕਿ ਇਹੀ ਲੜਕਾ ਇਹਨਾਂ ਦੇ ਘਰ ਦਾ ਆਸਰਾ ਸੀ।
ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8