ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਨੌਜਵਾਨ ਦੀ ਮੌਤ
Sunday, Feb 02, 2025 - 12:14 PM (IST)

ਹਰੀਕੇ ਪੱਤਣ (ਸਾਹਿਬ ਸੰਧੂ)-ਕਸਬਾ ਹਰੀਕੇ ਦੇ ਪੱਟੀ ਰੋਡ ’ਤੇ 2 ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋ ਜਾਣ ਕਾਰਨ 1 ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਤੇ 2 ਨੌਜਵਾਨਾਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਾਜਨਪ੍ਰੀਤ ਸਿੰਘ (17) ਪੁੱਤਰ ਸੁਰਜੀਤ ਸਿੰਘ ਵਾਸੀ ਮਰਹਾਣਾ ਵਜੋਂ ਹੋਈ ਤੇ ਦੋਵੇਂ ਜ਼ਖਮੀਆਂ ਦੀ ਪਛਾਣ ਲਾਭਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਗੰਡੀਵਿੰਡ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਜੋਣੇਕੇ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੇ ਥਾਣਾ ਮੁਖੀ ਹਰੀਕੇ ਸਬ-ਇੰਸਪੈਕਟਰ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਪੱਟੀ ਹਸਪਤਾਲ ਵਿਚ ਭੇਜ ਦਿੱਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾ ਦਿੱਤਾ ਗਿਆ ਹੈ।