ਸੜਕ ਹਾਦਸੇ ''ਚ ਨੌਜਵਾਨ ਦੀ ਮੌਤ, ਮਾਮਲਾ ਦਰਜ
Thursday, Jul 03, 2025 - 06:30 PM (IST)

ਗੁਰਦਾਸਪੁਰ (ਹਰਮਨ)-ਥਾਣਾ ਤਿੱਬੜ ਦੀ ਪੁਲਸ ਨੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਬਸ ਚਾਲਕ ਖਿਲਾਫ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਮਨਿੰਦਰਪਾਲ ਸਿੰਘ ਆਪਣੀ ਸਕੂਟਰੀ ਐਕਟਿਵਾ ਨੰਬਰ ਪੀਬੀ06.ਬੀਜੇ.7607 'ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਆਪਣੇ ਪਿੰਡ ਮਾੜੇ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਇਸ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਈਡ ਤੋਂ ਬੱਸ ਨੰਬਰ ਜੇਕੇ21-ਐਫ-5700 ਆਈ, ਜਿਸ ਨੂੰ ਇੱਕ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ। ਜਿਸ ਦੀ ਟੱਕਰ ਅਮਨਿੰਦਰਪਾਲ ਸਿੰਘ ਦੀ ਸਕੂਟਰੀ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅਮਨਿੰਦਰਪਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਰਣਧੀਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਮਾੜੇ ਦੇ ਬਿਆਨਾਂ 'ਤੇ ਅਣਪਛਾਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਿੰਨੀ ਗੋਆ 'ਤੇ ਮੱਚ ਗਈ ਹਫ਼ੜਾ-ਦਫ਼ੜੀ, ਅਚਾਨਕ ਕਿਸ਼ਤੀ ਨੂੰ ਲੱਗੀ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8