ਪਿੰਡ ਬਾਸਰਕੇ ਕਲਾਂ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Sunday, May 18, 2025 - 01:22 PM (IST)

ਅੰਮ੍ਰਿਤਸਰ (ਸੰਜੀਵ)-ਅੰਮ੍ਰਿਤਸਰ ਦੇ ਪਿੰਡ ਬਾਸਰਕੇ ਕਲਾਂ ’ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੇ ਪਰਿਵਾਰ ’ਚ ਉਸ ਦੇ ਮਾਤਾ-ਪਿਤਾ, ਦੋ ਭੈਣਾਂ ਅਤੇ ਇਕ ਛੋਟਾ ਭਰਾ ਹੈ। ਮ੍ਰਿਤਕ ਕਾਫ਼ੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਇਸ ਕਾਰਨ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਾਸੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਕੋਸਦੇ ਦੇਖੇ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਿਕਾਇਤਾਂ ਦੇ ਬਾਵਜੂਦ, ਉਨ੍ਹਾਂ ਦੇ ਪਿੰਡ ’ਚ ਸ਼ਰੇਆਮ ਨਸ਼ੇ ਵਿੱਕ ਰਹੇ ਹਨ ਪਰ ਪੁਲਸ ਮੂਕ ਦਰਸ਼ਕ ਬਣੀ ਹੋਈ ਹੈ। ਇਕ ਤੋਂ ਬਾਅਦ ਇਕ ਹੋਣ ਵਾਲੀ ਇਹ ਪਿੰਡ ਵਿਚ ਪੰਜਵੀਂ ਮੌਤ ਹੈ। ਇਸ ਤੋਂ ਪਹਿਲਾਂ ਵੀ ਚਾਰ ਨੌਜਵਾਨ ਨਸ਼ੇ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਲਿਖਤੀ ਸ਼ਿਕਾਇਤ ਦੇ ਬਾਵਜੂਦ ਨਹੀਂ ਹੋਇਆ ਕੋਈ ਅਸਰ
ਪਿੰਡ ਦੇ ਸਕੱਤਰ ਸਿੰਘ ਨੇ ਦੱਸਿਆ ਕਿ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦਾ ਜਨਮ ਇਸ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦਾ ਪਿੰਡ ਇਕ ਇਤਿਹਾਸਕ ਪਿੰਡ ਹੈ, ਜਿਸ ਨਾਲ ਸਿੱਖਾਂ ਦਾ ਵਿਸ਼ਵਾਸ ਜੁੜਿਆ ਹੋਇਆ ਹੈ। ਪਿੰਡ ਵਾਸੀਆਂ ਵੱਲੋਂ ਲਿਖਤੀ ਸ਼ਿਕਾਇਤਾਂ ਦੇ ਬਾਵਜੂਦ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਇੱਥੇ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ। ਉਨ੍ਹਾਂ ਪਿੰਡ ਦੇ ਨਸ਼ਾ ਵੇਚਣ ਵਾਲਿਆਂ ਨੂੰ ਵੀ ਇਸ ਕਾਰੋਬਾਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਸੀ ਪਰ ਅਜਿਹਾ ਨਹੀਂ ਹੋਇਆ ਅਤੇ ਪਿੰਡ ਦੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert
ਮਰਨ ਵਾਲਾ ਰਾਜਵਿੰਦਰ ਸਿੰਘ ਨਸ਼ੇ ਦਾ ਆਦੀ ਸੀ : ਥਾਣਾ ਇੰਚਾਰਜ
ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਤੋਂ ਬਾਅਦ ਪਿੰਡ ਦੇ ਸਰਪੰਚ ਸਕੱਤਰ ਸਿੰਘ ਨੇ ਨਸ਼ਾ ਖੁੱਲ੍ਹੇਆਮ ਵੇਚਣ ਦਾ ਦੋਸ਼ ਲਾਇਆ, ਜਦਕਿ ਦੂਜੇ ਪਾਸੇ ਥਾਣਾ ਘਰਿੰਡਾ ਦੇ ਇੰਚਾਰਜ ਸਰਪੰਚ ਨੂੰ ਨਾਲ ਲੈ ਕੇ ਸਪੱਸ਼ਟੀਕਰਨ ਦਿੰਦੇ ਹੋਏ ਦਿਖਾਈ ਦਿੱਤੇ। ਥਾਣਾ ਮੁਖੀ ਦਾ ਕਹਿਣਾ ਹੈ ਕਿ ਮ੍ਰਿਤਕ ਰਾਜਵਿੰਦਰ ਸਿੰਘ ਨਸ਼ੇ ਦਾ ਆਦੀ ਸੀ ਪਰ ਪਿਛਲੇ ਤਿੰਨ ਮਹੀਨਿਆਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8