ਕੀੜੀ ਅਫਗਾਨਾ ’ਚ 28 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

Monday, Aug 10, 2026 - 04:05 PM (IST)

ਕੀੜੀ ਅਫਗਾਨਾ ’ਚ 28 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਹਰਚੋਵਾਲ(ਪ੍ਰਦੀਪ)-ਪੁਲਸ ਚੌਕੀ ਹਰਚੋਵਾਲ ਅਧੀਨ ਪੈਂਦੇ ਪਿੰਡ ਕੀੜੀ ਅਫਗਾਨਾ ਵਿਚ ਬੀਤੀ ਰਾਤ ਇਕ 28 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਹਰਮਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੀੜੀ ਅਫਗਾਨਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਮਨ ਸਿੰਘ ਬੀਤੀ ਰਾਤ ਘਰੋਂ ਬਾਹਰ ਗਿਆ ਸੀ, ਪਰ ਸਾਰੀ ਰਾਤ ਵਾਪਸ ਘਰ ਨਹੀਂ ਪਰਤਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਕਈ ਥਾਵਾਂ ’ਤੇ ਭਾਲ ਕੀਤੀ ਗਈ, ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ।

ਇਸ ਦੌਰਾਨ ਪਰਿਵਾਰ ਨੂੰ ਸੂਚਨਾ ਮਿਲੀ ਕਿ ਬਾਬਾ ਮਸਤਾਨਾ ਦੀ ਜਗ੍ਹਾ ਦੇ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਲਾਸ਼ ਹਰਮਨ ਸਿੰਘ ਦੀ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ।

ਇਸ ਸਬੰਧੀ ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਿਮਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਅਤੇ ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।


author

Shivani Bassan

Content Editor

Related News