ਪੰਜਾਬ 'ਚ ਵੱਡੀ ਘਟਨਾ, ਹੜ੍ਹ ਪੀੜਤਾਂ ਦੀ ਮਦਦ ਕਰਦਿਆਂ ਨੌਜਵਾਨ ਦੀ ਮੌਤ
Monday, Sep 08, 2025 - 11:30 AM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ ) : ਬਲਾਕ ਕਾਹਨੂੰਵਾਨ ਅਧੀਨ ਪੈਂਦੇ ਬੀਟ ਇਲਾਕੇ ਦੇ ਪਿੰਡ ਜੀਂਦੜ ਦੇ ਨੌਜਵਾਨ ਦੀ ਰਮਦਾਸ ਵਿਖੇ ਰਾਹਤ ਸਮਗਰੀ ਵੰਡਦੇ ਸਮੇਂ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਬਲਾਕ ਕਾਹਨੂੰਵਾਨ ਦੇ ਪਿੰਡ ਜੀਂਦੜ ਦੇ ਵਾਸੀ ਇੱਕ ਨੌਜਵਾਨ ਪਾਣੀ ਨਾਲ ਭਰੇ ਇਲਾਕੇ ਵਿੱਚ ਰਾਹਤ ਸਮਗਰੀ ਵੰਡ ਰਿਹਾ ਸੀ। ਇਸ ਦੌਰਾਨ ਉਹ ਪਾਣੀ ਵਿੱਚ ਹੇਠ ਡਿੱਗ ਗਿਆ। ਉਸ ਮੌਕੇ ਰਾਹਤ ਸਮੱਗਰੀ ਵੰਡ ਰਹੇ ਸਾਥੀਆਂ ਨੇ ਪੂਰੀ ਕੋਸ਼ਿਸ਼ ਨਾਲ ਪਾਣੀ 'ਚੋਂ ਬਾਹਰ ਕੱਢ ਕੇ ਜਦੋਂ ਉਸ ਨੂੰ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਹਸਪਤਾਲ ਦੇ ਪਿੰਡ ਜੀਂਦੜ ਥਾਣਾ ਭੈਣੀ ਮੀਆਂ ਖਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਇਸ ਨੌਜਵਾਨ ਦੀ ਅਚਾਨਕ ਮੌਤ ਹੋਣ ਜਾਣ ਤੇ ਸਮੁੱਚੇ ਬੇਟ ਇਲਾਕੇ ਦੇ ਪਿੰਡਾਂ ਵਿੱਚ ਸੋਗ ਦੀ ਲਹਿਰ ਬਣੀ ਹੋਈ ਹੈ । ਇਲਾਕੇ ਦੀ ਮੋਹਤਬਰ ਆਗੂਆਂ ਅਤੇ ਸਮਾਜ ਸੇਵੀ ਆਗੂਆਂ ਨੇ ਇਸ ਨੌਜਵਾਨ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੇ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8