ਪਿੰਡ ਵਰਾਣਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

Monday, May 19, 2025 - 06:35 PM (IST)

ਪਿੰਡ ਵਰਾਣਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਨੌਸ਼ਹਿਰਾ ਪੰਨੂਆਂ (ਬਲਦੇਵ ਪੰਨੂ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਵਰਾਣਾ ਵਿਖੇ ਇਕ ਨੌਜਵਾਨ ਵੱਲੋਂ ਨਸ਼ੇ ਦਾ ਟੀਕਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਹ ਦੂਸਰਾ ਨੌਜਵਾਨ ਪਿੰਡ ਵਰਾਣੇ ਦਾ, ਜਿਸ ਨੇ ਟੀਕਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਅਤੇ ਮਾਪਿਆਂ ਨੂੰ ਸਦਾ ਲਈ ਵਿਛੋੜਾ ਦੇ ਗਿਆ।

 ਇਹ ਵੀ ਪੜ੍ਹੋ-  ਧਰੁਵ ਰਾਠੀ ਦੀ ਵੀਡੀਓ 'ਤੇ SGPC ਦਾ ਸਖ਼ਤ ਇਤਰਾਜ਼

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਰਾਣੇ ਦਾ ਨੌਜਵਾਨ ਪਰਮਜੀਤ ਸਿੰਘ ਪੁੱਤਰ ਸਕੱਤਰ ਸਿੰਘ, ਜੋ ਨਸ਼ੇ ਦਾ ਆਦੀ ਹੋਣ ਕਾਰਨ ਨਸ਼ੇ ਦੀ ਓਵਰ ਡੋਜ਼ ਹੋਣ ਕਾਰਨ ਮੌਤ ਦੇ ਮੂੰਹ ਚਲੇ ਗਿਆ। ਪਿੰਡ ਵਾਸੀਆਂ ਵੱਲੋਂ ਇਸ ਨਸ਼ੇ ਨੂੰ ਰੋਕਣ ਲਈ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News