ਨੌਜਵਾਨ ਵੱਲੋਂ ਜ਼ਬਰਦਸਤੀ ਕਰਨ 'ਤੇ ਪਰੇਸ਼ਾਨ ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ

Tuesday, Aug 23, 2022 - 07:52 PM (IST)

ਨੌਜਵਾਨ ਵੱਲੋਂ ਜ਼ਬਰਦਸਤੀ ਕਰਨ 'ਤੇ ਪਰੇਸ਼ਾਨ ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ

ਤਰਨਤਾਰਨ (ਜ.ਬ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜੋਧ ਸਿੰਘ ਵਾਲਾ ਵਿਖੇ ਘਰ ਵਿਚ ਕੰਧ ਟੱਪ ਕੇ ਦਾਖਲ ਹੋਏ ਨੌਜਵਾਨ ਵਲੋਂ ਕੁੜੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਤੋਂ ਪ੍ਰੇਸ਼ਾਨ ਹੋਈ ਕੁੜੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਦਿਆਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਜੋਧ ਸਿੰਘ ਵਾਲਾ ਨੇ ਦੱਸਿਆ ਕਿ ਬੀਤੀ 21 ਅਗਸਤ ਨੂੰ ਉਹ ਕਿਸੇ ਜ਼ਰੂਰੀ ਕੰਮ ਲਈ ਵਲਟੋਹਾ ਵਿਖੇ ਗਿਆ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ: VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ

ਉਸ ਨੇ ਦੱਸਿਆ ਕਿ ਉਸ ਦੀ ਭੈਣ (ਉਮਰ ਕਰੀਬ 23 ਸਾਲ) ਘਰ ਵਿਚ ਇਕੱਲੀ ਸੀ। ਇਸ ਦੌਰਾਨ ਸਾਡੇ ਗੁਆਂਢ ਰਹਿੰਦਾ ਰਾਕੇਸ਼ ਸਿੰਘ ਨਾਮਕ ਵਿਅਕਤੀ ਕਥਿਤ ਤੌਰ ’ਤੇ ਕੰਧ ਟੱਪ ਕੇ ਸਾਡੇ ਘਰ ਵਿਚ ਦਾਖਲ ਹੋਇਆ ਅਤੇ ਉਸ ਦੀ ਭੈਣ ਨਾਲ ਕਥਿਤ ਤੌਰ ’ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਦੀ ਭੈਣ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਜਦ ਉਹ ਵਾਪਸ ਘਰ ਆਇਆ ਤਾਂ ਉਕਤ ਵਿਅਕਤੀ ਕੰਧ ਟੱਪ ਕੇ ਭੱਜ ਗਿਆ। ਇਸ ਘਟਨਾ ਤੋਂ ਬਾਅਦ ਉਸ ਦੀ ਭੈਣ ਨੇ ਉਕਤ ਵਿਅਕਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਪੜ੍ਹੋ ਇਹ ਵੀ ਖ਼ਬਰ: ਪੁੱਛਿਓ ਨਾ ਕੌਣ! ਜਦੋਂ ਇਕ ਵੱਡੇ ਅਫ਼ਸਰ ਨੂੰ ਪਸੰਦ ਆ ਗਏ ‘ਗੁੱਚੀ ਦੇ ਸ਼ੂਜ਼’...

ਇਸ ਦੀ ਸ਼ਿਕਾਇਤ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਰਾਕੇਸ਼ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਜੋਧ ਸਿੰਘ ਵਾਲਾ ਖ਼ਿਲਾਫ਼ ਮੁਕੱਦਮਾ ਨੰਬਰ 139 ਧਾਰਾ 306 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


author

rajwinder kaur

Content Editor

Related News