ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

Friday, Oct 30, 2026 - 06:33 PM (IST)

ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿੱਚ ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਸਚਿਨ ਵਿਸ਼ਵਾਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ 16 ਸਾਲਾ ਲੜਕਾ ਅੰਗਦ ਸਿੰਘ ਰਣਜੀਤ ਐਵੀਨਿਊ ਸਥਿਤ ਹਵੇਲੀ ਵਿੱਚ ਵੇਟਰ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਲੜਕੇ ’ਤੇ ਕਈ ਵਾਰ ਕੀਤੇ, ਜਿਸ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਉਸ ਦਾ ਲੜਕਾ ਖ਼ੂਨ ਨਾਲ ਲੱਥਪੱਥ ਉੱਥੇ ਹੀ ਡਿੱਗ ਪਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੁਲਜ਼ਮ ਨਹੀਂ ਚਾਹੁੰਦਾ ਸੀ ਕਿ ਉਸ ਦਾ ਲੜਕਾ ਹਵੇਲੀ ਵਿੱਚ ਕੰਮ ਕਰੇ। ਇਸੇ ਰੰਜਿਸ਼ ਦੇ ਚੱਲਦਿਆਂ ਉਸ ਨੇ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ ਮਿਲੇ ਵਾਧੂ ਚਾਰਜ, ਦੇਖੋ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News