ਦੁਬਈ ਤੋਂ ਪਰਤਿਆ ਨੌਜਵਾਨ ਹੈਰੋਇਨ ਸਮੇਤ ਕਾਬੂ

Saturday, Jan 04, 2025 - 05:58 PM (IST)

ਦੁਬਈ ਤੋਂ ਪਰਤਿਆ ਨੌਜਵਾਨ ਹੈਰੋਇਨ ਸਮੇਤ ਕਾਬੂ

ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਅਧੀਨ ਪੈਂਦੇ ਸਰਹੱਦੀ ਖੇਤਰ ਤੋਂ ਪੁਲਸ ਨੇ ਇਕ ਮੁਲਜ਼ਮ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 5 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ 'ਤੇ ਏਅਰ ਫੋਰਸ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਥਾਣਾ ਕਲਾਨੌਰ ’ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਸੰਜੀਵ ਕੁਮਾਰ ਪੁਲਸ ਪਾਰਟੀ ਨਾਲ ਚੰਦੂ ਵਡਾਲਾ ਨੇੜੇ ਗਸ਼ਤ ਕਰ ਰਹੇ ਸਨ ਤਾਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ । ਪੁੱਛਗਿੱਛ ’ਤੇ ਮੁਲਜ਼ਮ ਨੇ ਆਪਣੀ ਪਛਾਣ ਜੋਬਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੰਦੂ ਵਡਾਲਾ ਵਜੋਂ ਦੱਸੀ। ਇਸ ਸਬੰਧੀ ਨਾਰਕੋਟਿਕ ਸੈੱਲ ਦੇ ਡੀਐੱਸਪੀ ਅਜੇ ਕੁਮਾਰ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਜਦੋਂ ਮੁਲਜ਼ਮ ਦੇ ਹੱਥ ਵਿੱਚ ਫੜੇ ਪਲਾਸਟਿਕ ਦੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਦੋ ਪੈਕੇਟ ਬਰਾਮਦ ਹੋਏ। ਜਿਸ ਵਿੱਚ 500-500 ਗ੍ਰਾਮ ਹੈਰੋਇਨ ਸੀ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਕਰੀਬ ਇੱਕ ਸਾਲ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ ਅਤੇ ਇਸ ਵੇਲੇ ਖੇਤੀ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News