ਖੂਨੀ ਜੰਗ ''ਚ ਬਦਲਿਆ ਮਾਮੂਲੀ ਵਿਵਾਦ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Thursday, Aug 11, 2022 - 12:30 AM (IST)

ਖੂਨੀ ਜੰਗ ''ਚ ਬਦਲਿਆ ਮਾਮੂਲੀ ਵਿਵਾਦ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਲੋਪੋਕੇ (ਸਤਨਾਮ) : ਮਾਮੂਲੀ ਵਿਵਾਦ ਉਪਰੰਤ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ ਆਪਣੇ ਖੇਤ ਦੀ ਵੱਟ 'ਤੇ ਕਿਸੇ ਨਾਲ ਗੱਲਾਂ ਕਰ ਰਿਹਾ ਸੀ ਤਾਂ ਬਿੱਕਾ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਮੰਜ ਨੇ ਇਤਰਾਜ਼ ਪ੍ਰਗਟ ਕੀਤਾ। ਇਸ 'ਤੇ ਤੂੰ-ਤੂੰ, ਮੈਂ-ਮੈਂ ਵੱਧ ਗਈ। ਗੁੱਸੇ 'ਚ ਆਏ ਬਿੱਕਾ ਸਿੰਘ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜਿਸ ਨਾਲ ਸਾਹਿਬ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੇ ਦਮ ਤੋੜ ਦਿੱਤਾ। ਪੁਲਸ ਥਾਣਾ ਲੋਪੋਕੇ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ 'ਚ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ : ਸੜਕ 'ਤੇ ਮਰੇ ਪਏ ਪਸ਼ੂ ਕਾਰਨ ਵਾਪਰਿਆ ਹਾਦਸਾ, ਸਵਿਫਟ ਕਾਰ ਤੇ ਪਿਕਅੱਪ ਹੋਈ ਚਕਨਾਚੂਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News