ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਦੀਆਂ ਸਾਜ਼ਿਸ਼ਾਂ ਤੋਂ ਨੌਜਵਾਨ ਰਹਿਣ ਸਾਵਧਾਨ : ਡਾ. ਬਲਬੀਰ ਸਿੰਘ

Friday, Jun 20, 2025 - 12:30 PM (IST)

ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਦੀਆਂ ਸਾਜ਼ਿਸ਼ਾਂ ਤੋਂ ਨੌਜਵਾਨ ਰਹਿਣ ਸਾਵਧਾਨ : ਡਾ. ਬਲਬੀਰ ਸਿੰਘ

ਗੁਰਦਾਸਪੁਰ (ਹਰਮਨ)- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਗੁਰਦਾਸਪੁਰ 'ਚ ਨਸ਼ਿਆਂ ਲਈ ਬਦਨਾਮ ਮੁਹਲਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨੇ ਗੁਰਦਾਸਪੁਰ ਦੇ ਬਬਰੀ ਬਾਈਪਾਸ ਦੇ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਇਲਾਜ ਕਰਵਾਉਣ ਆਏ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ। 

ਇਹ ਵੀ ਪੜ੍ਹੋਇਕੋ ਘਰ ਦੇ ਬੁਝ ਗਏ 2 ਚਿਰਾਗ, ਬੇਸਹਾਰਾ ਪਿਓ ਨੇ ਦੱਸਿਆ ਰੂਹ ਕੰਬਾਅ ਦੇਣ ਵਾਲਾ ਦੁਖ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਨਾਲ ਹੈ ਅਤੇ ਨੌਜਵਾਨਾਂ ਨੂੰ ਦਲਦਲ ਵਿੱਚੋਂ ਕੱਢਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ । ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ 'ਚ ਬੈਠੇ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਪਾਸੇ ਲਾਉਣਾ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਸਾਜਿਸ਼ ਸਮਝਣ ਦੀ ਲੋੜ ਹੈ। ਇਸ ਮੌਕੇ 'ਤੇ ਉਨ੍ਹਾਂ  ਕਿਹਾ ਕਿ ਲੁਧਿਆਣਾ 'ਚ ਜੋ ਚੋਣਾਂ ਹੋਈਆਂ ਹਨ ਉਸ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਵੇਗੀ।

ਇਹ ਵੀ ਪੜ੍ਹੋ-ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News