ਨੌਜਵਾਨ ਨੇ ਕੀਤੀ ਖੁਦਕੁਸ਼ੀ, ਨਾਨਕਾ ਪਰਿਵਾਰ ਨੇ ਕਤਲ ਦਾ ਲਾਇਆ ਦੋਸ਼, ਅੰਤਿਮ ਸੰਸਕਾਰ ਵੇਲੇ ਹੋਇਆ ਹੰਗਾਮਾ

05/19/2022 8:01:39 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਜ਼ਿਲ੍ਹੇ ਦੇ ਪਿੰਡ ਝੰਜੀਆਂ ਵਿਖੇ ਇਕ 16 ਸਾਲ ਦੇ ਲੜਕੇ ਰਣਜੀਤ ਸਿੰਘ ਵੱਲੋਂ ਅੱਜ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਮ੍ਰਿਤਕ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ, ਜਦਕਿ ਮਾਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੋਣ ਕਰਕੇ ਮ੍ਰਿਤਕ ਤੇ ਉਸ ਦੇ ਭੈਣ-ਭਰਾ ਚਾਚੇ ਦੇ ਕੋਲ ਹੀ ਸਨ। ਜਿਵੇਂ ਹੀ ਪਰਿਵਾਰਕ ਮੈਂਬਰ ਮ੍ਰਿਤਕ ਦਾ ਸੰਸਕਾਰ ਕਰਨ ਲਈ ਜਾ ਰਹੇ ਸਨ ਤਾਂ ਮ੍ਰਿਤਕ ਦੇ ਨਾਨਕਾ ਪਰਿਵਾਰ ਵਾਲਿਆਂ ਨੇ ਰਸਤੇ ਵਿੱਚ ਹੀ ਡੈੱਡਬਾਡੀ ਨੂੰ ਰੋਕ ਕੇ ਪੁਲਸ ਨੂੰ ਸੂਚਿਤ ਕਰ ਦਿੱਤਾ। ਮੌਕੇ 'ਤੇ ਪੁੱਜੀ ਥਾਣਾ ਫਤਿਹਗੜ੍ਹ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਦੁਕਾਨਦਾਰ ਤੇ ਟ੍ਰੈਫਿਕ ਪੁਲਸ ਮੁਲਾਜ਼ਮ ਨੇ ਦਬੋਚਿਆ

ਮ੍ਰਿਤਕ ਰਣਜੀਤ ਸਿੰਘ ਦੀ ਅੰਤਿਮ ਯਾਤਰਾ ਲੈ ਕੇ ਜਾ ਰਹੇ ਪਰਿਵਾਰ ਨੂੰ ਰਾਹ 'ਚ ਰੋਕ ਕੇ ਮ੍ਰਿਤਕ ਦੇ ਨਾਨਕਾ ਪਰਿਵਾਰ ਵੱਲੋਂ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰਾਂ 'ਤੇ ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਨੇ ਹੀ ਰਣਜੀਤ ਦਾ ਕਤਲ ਕੀਤਾ ਹੈ ਪਰ ਦੂਜੇ ਪਾਸੇ ਮ੍ਰਿਤਕ ਦੇ ਭਰਾ ਰਾਜਪਾਲ ਸਿੰਘ, ਭੈਣ ਰਾਜਵਿੰਦਰ ਕੌਰ ਤੇ ਚਾਚਾ ਸੁੱਚਾ ਸਿੰਘ ਦਾ ਕਹਿਣਾ ਹੈ ਕਿ ਇਸ ਵਿੱਚ ਕੋਈ ਵੀ ਸੱਚਾਈ ਨਹੀਂ ਹੈ, ਜੋ ਆਰੋਪ ਨਾਨਕਾ ਪਰਿਵਾਰ ਵੱਲੋਂ ਲਗਾਏ ਜਾ ਰਹੇ ਹਨ, ਝੂਠ ਹਨ। ਉਨ੍ਹਾਂ ਕਿਹਾ ਕਿ ਸਗੋਂ ਨਾਨਕਾ ਪਰਿਵਾਰ ਨੇ ਤਾਂ ਸਾਡੇ ਪਰਿਵਾਰ ਦੀ ਕਦੇ ਸਾਰ ਤੱਕ ਨਹੀਂ ਲਈ।

ਇਹ ਵੀ ਪੜ੍ਹੋ : ਬਟਾਲਾ 'ਚ ਦੇਰ ਰਾਤ ਪੁਲਸ ਦੀ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, ਹਾਲਤ ਗੰਭੀਰ

ਉਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਪ੍ਰਭਜੋਤ ਸਿੰਘ ਦਾ ਕਹਿਣਾ ਸੀ ਕਿ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਝੰਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮੌਤ ਦੇ ਕਾਰਨਾਂ ਦਾ ਪਤਾ ਕਰਨ ਲਈ ਪੋਸਟਮਾਰਟਮ ਕਰਵਾ ਰਹੇ ਹਾਂ ਤੇ ਬਣਦੀ ਕਾਰਵਾਈ ਕੀਤੀ ਗਈ ਹੈ। ਨਾਨਕੇ ਪਰਿਵਾਰ ਵੱਲੋਂ ਸ਼ਿਕਾਇਤ ਆਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੋਰਾਂ ਦੇ ਬੁਲੰਦ ਹੌਸਲੇ, ਘਰ ਦੇ ਸਾਹਮਣਿਓਂ ਲੈ ਗਏ ਕਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh