ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਨੇ ਗੁਆਂਢੀਆਂ ‘ਤੇ ਚਲਾਏ ਇੱਟਾਂ-ਰੋੜੇ, ਇਕ ਗੰਭੀਰ ਜ਼ਖ਼ਮੀ

Thursday, Apr 02, 2026 - 02:08 PM (IST)

ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਨੇ ਗੁਆਂਢੀਆਂ ‘ਤੇ ਚਲਾਏ ਇੱਟਾਂ-ਰੋੜੇ, ਇਕ ਗੰਭੀਰ ਜ਼ਖ਼ਮੀ

ਗੁਰਦਾਸਪੁਰ (ਗੁਰਪ੍ਰੀਤ)- ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਵੱਲੋਂ ਗੁਆਂਢੀਆਂ ਦੇ ਘਰ ਇੱਟਾਂ-ਰੋੜੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਇਹ ਮਾਮਲਾ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਹਮਰਾਜਪੁਰ ਤੋਂ ਸਾਹਮਣੇ ਆਇਆ ਹੈ ਕਿ ਦੋ ਗੁਆਂਢੀ ਪਰਿਵਾਰਾਂ ਵਿਚ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦੇ ਚਲਦੇ ਇੱਕ ਨੌਜਵਾਨ ਕੋਠੇ ‘ਤੇ ਚੜ੍ਹ ਗਿਆ ਅਤੇ ਗੁਆਂਢੀਆਂ ਦੇ ਘਰ ਵੱਲ ਇੱਟਾਂ-ਰੋੜੇ ਸੁੱਟਣ ਲੱਗ ਪਿਆ। ਵਾਇਰਲ ਵੀਡੀਓ ਵਿੱਚ ਉਸ ਦੇ ਹੱਥ ਵਿੱਚ ਇੱਕ ਤੇਜ਼ਧਾਰ ਹਥਿਆਰ ਵੀ ਦਿਖਾਈ ਦੇ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ

ਪੀੜਤ ਪੱਖ ਦੇ ਨੌਜਵਾਨ ਸੁਨੀਲ ਨੇ ਦੋਸ਼ ਲਗਾਇਆ ਹੈ ਕਿ ਇੱਟਾਂ-ਰੋੜੇ ਸੁੱਟਣ ਤੋਂ ਬਾਅਦ ਦੋਸ਼ੀ ਨੌਜਵਾਨ ਸਾਜਨ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ਦੇ ਘਰ ਵੀ ਪਹੁੰਚ ਗਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੇ ਇਹ ਵੀ ਕਿਹਾ ਕਿ ਦੋਸ਼ੀ ਸਾਜਨ ਪਹਿਲਾਂ ਤੋਂ ਹੀ ਉਨ੍ਹਾਂ ਨਾਲ ਰੰਜਿਸ਼ ਰੱਖਦਾ ਸੀ ਅਤੇ ਉਸਦੇ ਛੋਟੇ ਭਰਾ ਦੀ ਪਤਨੀ ਵੱਲ ਗਲਤ ਇਸ਼ਾਰੇ ਕਰਦਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਦਰ ਦੇ ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਇੱਕ ਪੱਖ ਦਾ ਨੌਜਵਾਨ ਜ਼ਖ਼ਮੀ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News