ਘਰ ’ਚ ਦਾਖਲ ਹੋ ਕੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲਾ ਨੌਜਵਾਨ ਕਾਬੂ

Saturday, Sep 14, 2024 - 03:57 PM (IST)

ਘਰ ’ਚ ਦਾਖਲ ਹੋ ਕੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲਾ ਨੌਜਵਾਨ ਕਾਬੂ

ਬਟਾਲਾ (ਸਾਹਿਲ)- ਘਰ ’ਚ ਦਾਖਲ ਹੋ ਕੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਵਲੋਂ ਗਿ੍ਰਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਅਮਰੀਕ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਵਾਰਡ ਨੰ.1 ਫਤਿਹਗੜ੍ਹ ਚੂੜੀਆਂ ਨੇ ਲਿਖਵਾਇਆ ਹੈ ਕਿ ਬੀਤੀ 6 ਸਤੰਬਰ ਨੂੰ ਦੁਪਹਿਰ ਸਵਾ 12 ਵਜੇ ਦੇ ਕਰੀਬ ਉਹ ਆਪਣੇ ਘਰ ਦੇ ਗੇਟ ਨੂੰ ਜਿੰਦਰਾ ਲਗਾ ਕੇ ਆਪਣੇ ਨਵੇਂ ਘਰ ਬੱਦੋਵਾਲ ਰੋਡ ’ਤੇ ਗਿਆ ਸੀ ਅਤੇ ਜਦੋਂ ਕਰੀਬ 20/25 ਮਿੰਟ ਬਾਅਦ ਵਾਪਸ ਆਇਆ ਤਾਂ ਦੇਖਿਆ ਕਿ ਉਸਦੇ ਘਰ ਦੀ ਕੰਧ ਟੱਪ ਕੇ ਕਮਰੇ ਵਿਚ ਪਈ ਅਲਮਾਰੀ ਵਿਚੋਂ 82 ਹਜ਼ਾਰ ਰੁਪਏ ਨਕਦੀ, 2 ਮੁੰਦਰੀਆਂ ਸੋਨਾ, ਇਕ ਸੈੱਟ ਟੋਪਸ ਸੋਨਾ ਚੋਰੀ ਕਰ ਕੇ ਕੋਈ ਲਿਜਾ ਚੁੱਕਾ ਸੀ, ਜਿਸ ਦੇ ਬਾਅਦ ਉਸ ਨੂੰ ਪਤਾ ਚੱਲਿਆ ਕਿ ਉਕਤ ਚੋਰੀ ਦੀਪਕ ਮਸੀਹ ਪੁੱਤਰ ਰਤਨ ਮਸੀਹ ਵਾਸੀ ਬੱਦੋਵਾਲ ਕਲਾਂ ਨੇ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇੇ ਪਿਆ ਭੜਥੂ, ਅਮਰੀਕਾ ਜਾ ਰਹੇ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਗੋਲੀਆਂ ਬਰਾਮਦ

ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ ਸੁਖਰਾਜ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਦੀਪਕ ਮਸੀਹ ਵਿਰੁੱਧ ਕੇਸ ਦਰਜ ਕਰਨ ਉਪਰੰਤ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਜੇ ਤੁਸੀਂ ਵੀ ਆਪਣੇ ਬੱਚੇ ਨੂੰ ਦਿੰਦੇ ਹੋ ਫਰੂਟੀ ਤਾਂ ਸਾਵਧਾਨ, ਹੋਸ਼ ਉਡਾਵੇਗੀ ਇਹ ਘਟਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News