ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸ਼ੀਏਸ਼ਨ ਵੱਲੋਂ ਫਰੀਦਕੋਟ ਵਿਖੇ ਦਿੱਤਾ ਜੋਨਲ ਪੱਧਰੀ ਰੋਸ ਕਨਵੈਨਸ਼ਨ

Monday, Sep 09, 2024 - 04:19 PM (IST)

ਪਠਾਨਕੋਟ- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਸੂਬਾਈ ਟੀਮ ਦੇ ਸੱਦੇ ਤੇ ਸੰਘਰਸ਼ ਦਾ ਆਗਾਜ਼ ਕਰਦਿਆਂ ਪਹਿਲੀ ਜੋਨਲ ਕਨਵੈਨਸ਼ਨ ਫਰੀਦਕੋਟ ਵਿਖੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਅਗਵਾਈ ਹੇਠ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਫਰੀਦਕੋਟ ਜੋਨ ਦੇ ਸਾਰੇ ਜਿਲ੍ਹਿਆਂ ਤੋਂ ਇਲਾਵਾ ਮਾਸਿਕ ਵੈਟਨਰੀ ਖਬਰਨਾਮਾ ਦੇ ਸੰਪਾਦਕੀ ਬੋਰਡ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੈਟਨਰੀ ਇੰਸਪੈਕਟਰਾਂ ਨੇ ਹਿੱਸਾ ਲਿਆ। ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਇਸ ਕਨਵੈਨਸ਼ਨ ਵਿੱਚ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਸਭ ਤੋਂ ਸੀਨੀਅਰ ਸਾਥੀਆਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਬੁਲਾਰਿਆਂ ਨੇ ਜਥੇਬੰਦੀ ਦੇ ਇਤਿਹਾਸ ਤੇ ਚਾਨਣਾ ਪਾਉਂਦਿਆਂ ਨਵੇਂ ਸਾਥੀਆਂ ਨੂੰ ਜਥੇਬੰਦੀ ਵੱਲੋਂ ਲੜੇ ਗਏ ਸੰਘਰਸ਼ਾਂ ਦੇ ਰੂਬਰੂ ਕੀਤਾ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਇਸ ਕਨਵੈਨਸ਼ਨ ਵਿੱਚ ਜਥੇਬੰਦੀ ਅਤੇ ਪੰਜਾਬ ਦੀਆਂ ਮੁਲਾਜ਼ਮ ਲਹਿਰਾਂ ਦੇ ਮੌਜੂਦਾ ਹਾਲਾਤ ਤੇ ਭਖਵੀਂ ਵਿਚਾਰ ਚਰਚਾ ਹੋਈ। ਵੈਟਨਰੀ ਇੰਸਪੈਕਟਰ ਕੇਡਰ ਦੀਆਂ ਹੱਕੀ ਮੰਗਾਂ ਦੇ ਰਾਹ ਵਿੱਚ ਅਫਸਰਸ਼ਾਹੀ ਵੱਲੋਂ ਡਾਹੇ ਜਾ ਰਹੇ ਅੜਿੱਕਿਆਂ ਦੇ ਖਿਲਾਫ ਕੇਡਰ ਦੇ ਭਾਰੀ ਰੋਸ ਦੀ ਤਰਜਮਾਨੀ ਕਰਦਿਆਂ ਲੀਡਰਸ਼ਿਪ ਨੇ 13 ਸਤੰਬਰ ਦੇ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਨੂੰ ਸਫਲ ਬਣਾਉਣ ਲਈ ਕੇਡਰ ਨੂੰ ਸੱਦਾ ਦਿੰਦਿਆਂ ਦੱਸਿਆ ਕਿ ਐਕਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਜਥੇਬੰਦੀ ਵੱਲੋਂ ਪੰਜਾਬ ਦੇ ਸਾਰੇ ਜੋਨਾਂ ਵਿੱਚ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਵਿਭਾਗ ਦੀ ਅਫਸਰਾਸ਼ਾਹੀ ਦੀਆਂ ਆਪ ਹੁਦਰੀਆਂ ਨੂੰ ਨੱਥ ਪਾਉਣ ਲਈ ਜ਼ੋਰਦਾਰ ਅਤੇ ਫੈਸਲਾਕੁੰਨ ਸੰਘਰਸ਼ ਲੜਿਆ ਜਾਵੇਗਾ। ਸੂਬਾ ਪ੍ਰਧਾਨ ਵੱਲੋਂ ਕੇਡਰ ਨੂੰ ਵਿਸ਼ਵਾਸ ਦਿਵਾਇਆ ਕਿ ਮੰਗਾਂ ਅਤੇ ਮਸਲਿਆਂ ਦੇ ਸਥਾਈ ਹੱਲ ਤੱਕ ਇਹ ਲੜਾਈ ਜਾਰੀ ਰਹੇਗੀ, ਕੇਡਰ ਦੇ ਮਾਣ ਸਨਮਾਨ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

 ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਇਸ ਕਨਵੈਨਸ਼ਨ ਦੌਰਾਨ ਪਾਸ ਕੀਤੇ ਮਤਿਆਂ ਵਿਚ 
(1)ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਂਝਾ ਪੈਨਸ਼ਨਰ ਅਤੇ ਮੁਲਾਜ਼ਮ ਫਰੰਟ ਦੇ ਆਗੂਆਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ ਕਰਦਿਆਂ ਇਨ੍ਹਾਂ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ।
(2)ਛੇਵੇਂ ਪੇਅ ਕਮਿਸ਼ਨ ਦੇ 1-1-16 ਤੋਂ 30-6-21 ਤੱਕ ਦੇ ਬਕਾਏ ਅਤੇ ਡੀ ਏ ਦੇ ਰਹਿੰਦੇ ਕਿਸ਼ਤਾਂ ਬਕਾਏ ਅਦਾ ਕਰਨ ਦੀ ਮੰਗ ਕੀਤੀ।
(3)ਇਸ ਕਨਵੈਨਸ਼ਨ  ਵਿਚ ਕਿਸਾਨ ਜੱਥਬੰਦੀਆਂ ਵੱਲੋਂ ਰਿਹਾਇਸ਼ ਅਬਾਦੀਆਂ ਦੇ ਨੇੜੇ ਲਾਏ ਜਾ ਸੀ ਐਨ ਜੀ ਪਲਾਂਟ  ਦੇ ਵਿਰੋਧ ਦੀ ਹਮਾਇਤ ਕਰਦੀ ਹੈ।
ਹੋਰਨਾਂ ਤੋਂ ਇਲਾਵਾ ਵਿਪਨ ਕੁਮਾਰ ਜਨਰਲ ਸਕੱਤਰ, ਗੁਰਦੀਪ ਸਿੰਘ ਛੰਨਾ ਸੀਨੀਅਰ ਮੀਤ ਪ੍ਰਧਾਨ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਵਿਜੈ ਕੰਬੋਜ, ਪਰਮਜੀਤ ਸੋਹੀ, ਗੁਰਮੀਤ ਸਿੰਘ ਮਹਿਤਾ, ਸੁਖਜਿੰਦਰ ਸਿੰਘ ਫਰੀਦਕੋਟ, ਧਰਮਵੀਰ ਸਿੰਘ, ਸ਼ਿਆਮ ਸੁੰਦਰ, ਚੰਦਰ ਦੇਵ, ਜਰਨੈਲ ਸਿੰਘ ਸੰਘਾ, ਕੁਲਦੀਪ ਸਿੰਘ ਸੰਧੂ, ਬਾਲਕ੍ਰਿਸ਼ਨ ਸ਼ਰਮਾ, ਹਰਜੀਤ ਸਿੰਘ ਸਿੰਘਾਂਵਾਲਾ, ਸੁਰਿੰਦਰ ਕੁਮਾਰ, ਸੁਰਿੰਦਰ ਗੰਜੂਆਣਾ, ਦਿਲਬਾਗ ਉੱਪਲ, ਰਾਜਵਿੰਦਰ ਰਵੀ, ਗੁਰਪ੍ਰੀਤ ਸਿੰਘ ਨਾਭਾ, ਜਗਸੀਰ ਜੀਦਾ ਅਤੇ ਮਹਿੰਦਰ ਕੌੜਿਆਂਵਾਲੀ ਜਨਰਲ ਸਕੱਤਰ ਡੀ. ਟੀ. ਐੱਫ. ਨੇ ਸੰਬੋਧਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News