ਧਰਮਕੋਟ ਦੀਆਂ ਮੰਡੀਆਂ 'ਚ 1,82,422 ਟਨ ਕਣਕ ਦੀ ਹੋਈ ਸਰਕਾਰੀ ਖਰੀਦ - ਵਿਧਾਇਕ ਲੋਹਗੜ੍ਹ

05/18/2020 1:23:25 PM

ਧਰਮਕੋਟ(ਸਤੀਸ਼ ) - ਸਾਡੀ ਸਰਕਾਰ ਨੇ ਜੋ ਕਿਹਾ ਕਰਕੇ ਦਿਖਾਇਆ ਹੈ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਨੂੰ ਮੰਡੀਕਰਨ ਦੀ ਬਿਹਤਰੀਨ ਸਹੂਲਤ ਮੁਹੱਈਆ ਕਰਵਾਈ ਗਈ ਹੈ। ਜਿਸ ਸਦਕਾ ਕਿਸਾਨ ਵਰਗ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹੈ। ਪ੍ਰੈੱਸ ਨਾਲ ਗੱਲਬਾਤ ਦੌਰਾਨ ਸੁਖਜੀਤ ਸਿੰਘ ਲੋਹਗੜ੍ਹ ਹਲਕਾ ਵਿਧਾਇਕ ਧਰਮਕੋਟ ਨੇ ਦੱਸਿਆ ਕਿ ਹੁਣ ਤੱਕ ਧਰਮਕੋਟ ਹਲਕੇ ਦੀਆਂ ਤਿੰਨਾਂ ਮਾਰਕੀਟ ਕਮੇਟੀਆਂ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ 1,82,422 ਟਨ ਕਣਕ ਦੀ ਸਰਕਾਰੀ ਖਰੀਦ ਹੋ ਚੁੱਕੀ ਹੈ। ਜਿਸ ਤਹਿਤ ਮਾਰਕੀਟ ਕਮੇਟੀ ਧਰਮਕੋਟ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ 89506 ਕਣਕ ਦੀ ਸਰਕਾਰੀ ਖਰੀਦ, ਮਾਰਕੀਟ ਕਮੇਟੀ ਕੋਟ ਈਸੇ ਖਾਂ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ 54279 ਕਣਕ ਦੀ ਸਰਕਾਰੀ ਖ਼ਰੀਦ ਅਤੇ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ 38637 ਟਨ ਕਣਕ ਦੀ ਸਰਕਾਰੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇੱਕ ਦੋ ਖਰੀਦ ਕੇਂਦਰਾਂ ਨੂੰ ਛੱਡ ਕੇ ਤਕਰੀਬਨ ਸਾਰੇ ਖਰੀਦ ਕੇਂਦਰਾਂ ਵਿਚ ਕਣਕ ਦੀ ਲਿਫਟਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਕਣਕ ਦੀ ਰਹਿੰਦੀ ਲਿਫਟਿੰਗ ਨੂੰ ਵੀ ਆਉਂਦੇ ਇੱਕ ਦੋ ਦਿਨਾਂ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।  ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਵਿਧਾਇਕ ਲੋਹਗੜ੍ਹ ਨੇ ਦੱਸਿਆ ਕਿ ਚੱਲ ਰਹੀ ਕਰੋਨਾ ਮਹਾਂਮਾਰੀ ਦੇ ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਵਿਚ ਸਾਡੀ ਸਰਕਾਰ ਵੱਲੋਂ ਅਦਾ ਕੀਤੇ ਗਏ ਰੋਲ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਥੇ ਉਨ੍ਹਾਂ  ਮਾਰਕੀਟ ਕਮੇਟੀ ਦੇ ਸਮੂਹ ਸਟਾਫ਼ ਖ਼ਰੀਦ ਅਧਿਕਾਰੀਆਂ ਅਤੇ ਪੁਲਸ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਵਿਚ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ,ਜਰਨੈਲ ਸਿੰਘ ਖੰਭੇ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ, ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਚੇਅਰਮੈਨ ਮਾਰਕੀਟ ਕਮੇਟੀ   ਕੋਟ ਈਸੇ ਖਾਂ, ਰਾਜਿੰਦਰ ਸਿੰਘ ਸੰਧੂ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ,ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਾਸਲ ਧਰਮਕੋਟ, ਅਵਤਾਰ ਸਿੰਘ ਪੀਏ ,ਅਮਨਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ ਮੌਜੂਦ ਸਨ। 


Harinder Kaur

Content Editor

Related News