ਲਾਹਣ ਅਤੇ ਸ਼ਰਾਬ ਸਮੇਤ 4 ਕਾਬੂ, 1 ਫਰਾਰ

8/23/2020 1:53:02 AM

ਮੋਗਾ, (ਆਜ਼ਾਦ)- ਮੋਗਾ ਪੁਲਸ ਵਲੋਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਨੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ 1 ਪੁਲਸ ਦੇ ਕਾਬੂ ਨਹੀਂ ਆ ਸਕੇ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਗੁਰਮੀਤ ਸਿੰਘ ਨਿਵਾਸੀ ਪਿੰਡ ਵਾਂਦਰ ਨੂੰ ਕਾਬੂ ਕਰ ਕੇ 70 ਲਿਟਰ ਲਾਹਣ ਬਰਾਮਦ ਕੀਤੀ ਗਈ।

ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਥਾਣੇਦਾਰ ਸੁਰਜੀਤ ਸਿੰਘ ਨੇ ਗਸ਼ਤ ਦੌਰਾਨ ਰਿੰਕੂ ਨਿਵਾਸੀ ਕੋਟ ਈਸੇ ਖਾਂ ਨੂੰ ਕਾਬੂ ਕਰ ਕੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਿਸ ਨੂੰ ਬਾਅਦ ਵਿਚ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਸੁਧੀਰ ਕੁਮਾਰ ਨਿਵਾਸੀ ਬੱਗੇਆਣਾ ਬਸਤੀ ਮੋਗਾ ਨੂੰ ਕਾਬੂ ਕਰ ਕੇ 10 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ, ਜਿਸ ਨੂੰ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ। ਇਸ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਥਾਣੇਦਾਰ ਮਨਜਿੰਦਰ ਸਿੰਘ ਨੇ ਗਸ਼ਤ ਦੌਰਾਨ ਜਸਪਾਲ ਸਿੰਘ ਨਿਵਾਸੀ ਪਿੰਡ ਬੁੱਧ ਸਿੰਘ ਵਾਲਾ ਨੂੰ 18 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ, ਜੋ ਬਾਅਦ ਵਿਚ ਫਰਾਰ ਹੋ ਗਿਆ। ਸਾਰੇ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।


Bharat Thapa

Content Editor Bharat Thapa