60 ਗ੍ਰਾਮ ਹੈਰੋਇਨ ਸਣੇ 1 ਗ੍ਰਿਫਤਾਰ

01/09/2020 7:43:07 PM

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)- ਐੱਸ.ਟੀ.ਐੱਫ. ਰੇਂਜ ਫਿਰੋਜ਼ਪੁਰ ਦੀ ਪੁਲਸ ਨੇ ਇਕ ਕਥਿਤ ਸਮੱਗਲਰ ਨੂੰ ਕਾਬੂ ਕਰਦਿਆਂ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੇ ਖਿਲਾਫ ਥਾਣਾ ਸਦਰ ਫਿਰੋਜ਼ਪੁਰ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਭਗਵਾਨ ਸਿੰਘ ਨੂੰ ਗਸ਼ਤ ਅਤੇ ਚੈਕਿੰਗ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਮਲਕੀਤ ਸਿੰਘ ਉਰਫ ਭੂਪਾ ਪੁੱਤਰ ਬਲਵੀਰ ਰਾਮ ਵਾਸੀ ਬੀਡ਼ ਹਰਬੰਸਪੁਰਾ (ਗੁਰੂਹਰਸਹਾਏ) ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਪੈਦਲ ਤੁਰ ਕੇ ਪਿੰਡ ਲੂਥਡ਼ ਤੋਂ ਨਹਿਰ ਦੀ ਪੱਟਡ਼ੀ ’ਤੇ ਪਿੰਡ ਹਸਤੇ ਕੇ ਨੂੰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਏ.ਐੱਸ.ਆਈ. ਭਗਵਾਨ ਸਿੰਘ ਦੀ ਅਗਵਾਈ ਹੇਠ ਪਿੰਡ ਹਸਤੇ ਵਿਖੇ ਨਹਿਰ ਦੇ ਪੁਲ ’ਤੇ ਮੁਲਜ਼ਮ ਨੂੰ ਨਾਕਾਬੰਦੀ ਕਰ ਕੇ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਡ਼ੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 30 ਲੱਖ ਰੁਪਏ ਦੱਸੀ ਜਾਂਦੀ ਹੈ ਅਤੇ ਫਡ਼ੇ ਗਏ ਮੁਲਜ਼ਮ ਖਿਲਾਫ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਹੀ ਹੈ।

Bharat Thapa

This news is Content Editor Bharat Thapa